ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 854

ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ ਮਃ ੧ ॥ ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥ {ਪੰਨਾ 854}

ਪਦਅਰਥ: ਵਾਹੇਵਾਂਹਦਾ ਹੈ, ਵਾਹੀ ਕਰਦਾ ਹੈ। ਕੋਕੋਈ (ਹੋਰ)ਲੁਣੈ—(ਫਸਲ) ਵੱਢਦਾ ਹੈ। ਖਲਿਹਾਨਿਖਲਵਾੜੇ ਵਿਚ, ਪਿੜਾਂ ਵਿਚ। ਨਾਨਕਹੇ ਨਾਨਕ! ਏਵਇਸ ਤਰ੍ਹਾਂ। ਨ ਜਾਪਈ—(ਪਰਮਾਤਮਾ ਦੀ ਰਜ਼ਾ ਦੀ) ਸਮਝ ਨਹੀਂ ਪੈਂਦੀ। ਕੋਈਕੋਈ (ਹੋਰ)ਨਿਦਾਨਿਅੰਤ ਨੂੰ, ਆਖ਼ਰ ਵਿਚ।੧।

ਮਨਿਮਨ ਵਿਚ। ਤਰਿਆ—(ਸੰਸਾਰਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ ਗਿਆ। ਸੋਇਉਹ ਮਨੁੱਖ। ਜੋ ਭਾਵੈਜੋ ਕੁਝ (ਪਰਮਾਤਮਾ ਨੂੰ) ਚੰਗਾ ਲੱਗਦਾ ਹੈ।੨।

ਅਰਥ: ਹੇ ਨਾਨਕ! ਕੋਈ ਮਨੁੱਖ ਹਲ ਵਾਂਹਦਾ ਹੈ, ਕੋਈ (ਹੋਰ) ਮਨੁੱਖ (ਪੱਕਾ ਹੋਇਆ ਫ਼ਸਲ) ਵੱਢਦਾ ਹੈ, ਕੋਈ (ਹੋਰ) ਮਨੁੱਖ (ਉਸ ਵੱਢੇ ਹੋਏ ਫ਼ਸਲ ਨੂੰ) ਖਲਵਾੜੇ ਵਿਚ ਪਾਂਦਾ ਹੈ; ਪਰ ਅੰਤ ਨੂੰ (ਉਸ ਅੰਨ ਨੂੰ) ਖਾਂਦਾ ਕੋਈ ਹੋਰ ਹੈ। ਸੋ, ਇਸ ਤਰ੍ਹਾਂ (ਪਰਮਾਤਮਾ ਦੀ ਰਜ਼ਾ ਨੂੰ) ਸਮਝਿਆ ਨਹੀਂ ਜਾ ਸਕਦਾ (ਕਿ ਕਦੋਂ ਕੀਹ ਕੁਝ ਵਾਪਰੇਗਾ)੧।

: -ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ (ਪਰਮਾਤਮਾ ਨੂੰ) ਚੰਗਾ ਲੱਗਦਾ ਹੈ।੨।

ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥ {ਪੰਨਾ 854}

ਪਦਅਰਥ: ਪਾਰਬ੍ਰਹਮਿਪਾਰਬ੍ਰਹਮ ਨੇ। ਦਇਆਲਿਦਇਆਲ ਨੇ। ਸਾਗਰੁਸੰਸਾਰਸਮੁੰਦਰ। ਗੁਰਿ ਪੂਰੈਪੂਰੇ ਗੁਰੂ ਨੇ। ਭਰਮੁ—(ਮਨ ਦੀ) ਭਟਕਣਾ। ਭਉ—(ਮਨ ਦਾ) ਸਹਿਮ। ਬਿਕਰਾਲੁਭਿਆਨਕ, ਡਰਾਉਣਾ। ਦੂਤਵੈਰੀ। ਸਭਿਸਾਰੇ। ਹਾਰਿਆਥੱਕ ਗਏ। ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਨਿਧਾਨੁ—(ਸਾਰੇ ਸੁਖਾਂ ਦਾ) ਖ਼ਜ਼ਾਨਾ। ਕੰਠਿਗਲ ਵਿਚ। ਉਰਿਹਿਰਦੇ ਵਿਚ। ਸਾਧੂ ਸੰਗਿਗੁਰੂ ਦੀ ਸੰਗਤਿ ਵਿਚ। ਜਨਮੁ ਮਰਣੁਸਾਰਾ ਜੀਵਨ (ਜਨਮ ਤੋਂ ਮੌਤ ਤਕ)੧੧।

ਅਰਥ: ਹੇ ਭਾਈ! ਪੂਰੇ ਮਿਹਰਵਾਨ ਗੁਰੂ ਨੇ (ਜਿਸ ਮਨੁੱਖ ਦੇ ਮਨ ਦੀ) ਭਟਕਣਾ ਤੇ ਸਹਿਮ ਮੁਕਾ ਦਿੱਤਾ, ਭਿਆਨਕ ਕ੍ਰੋਧ ਅਤੇ ਕਾਮ (ਆਦਿਕ) ਸਾਰੇ (ਉਸ ਦੇ) ਵੈਰੀ (ਉਸ ਉਤੇ ਜ਼ੋਰ ਪਾਣੋਂ) ਹਾਰ ਗਏ। ਹੇ ਨਾਨਕ! (ਉਸ ਮਨੁੱਖ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ (ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ) ਗਲੇ ਵਿਚ (ਆਪਣੇ) ਹਿਰਦੇ ਵਿਚ (ਸਦਾ ਲਈ) ਟਿਕਾ ਲਿਆ (ਤੇ ਇਸ ਤਰ੍ਹਾਂ) ਗੁਰੂ ਦੀ ਸੰਗਤਿ ਵਿਚ (ਰਹਿ ਕੇ ਉਸ ਨੇ ਆਪਣਾ) ਸਾਰਾ ਜੀਵਨ ਸੰਵਾਰ ਲਿਆ। ਦਿਆਲ ਪਾਰਬ੍ਰਹਮ ਨੇ ਉਸ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ।੧੧।

ਸਲੋਕ ਮਃ ੩ ॥ ਜਿਨ੍ਹ੍ਹੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨ੍ਹ੍ਹਿ ॥ ਪੰਚ ਚੋਰ ਤਿਨਾ ਘਰੁ ਮੁਹਨ੍ਹ੍ਹਿ ਹਉਮੈ ਅੰਦਰਿ ਸੰਨ੍ਹ੍ਹਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨ੍ਹ੍ਹਿ ॥ ਜਿਨ੍ਹ੍ਹੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨ੍ਹ੍ਹਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨ੍ਹ੍ਹਿ ॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨ੍ਹ੍ਹਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨ੍ਹ੍ਹਿ ॥੧॥ {ਪੰਨਾ 854}

ਪਦਅਰਥ: ਕੂੜੇ ਕਹਣਨਾਸਵੰਤ ਪਦਾਰਥਾਂ ਦੀਆਂ ਗੱਲਾਂ। ਕਹੰਨ੍ਹ੍ਹਿ—{ਅੱਖਰ '' ਦੇ ਹੇਠ ਅੱਧਾ '' ਹੈ} ਆਖਦੇ ਹਨ। ਮੁਹਨ੍ਹ੍ਹਿਠੱਗ ਰਹੇ ਹਨ, ਲੁੱਟ ਰਹੇ ਹਨ। ਸੰਨ੍ਹ੍ਹਿਸੰਨ੍ਹ, ਕੰਧ ਪਾੜ ਕੇ ਚੋਰੀ ਦਾ ਉੱਦਮ। ਸਾਕਤਪਰਮਾਤਮਾ ਨਾਲੋਂ ਟੁੱਟੇ ਹੋਏ। ਮੁਠੇਠੱਗੇ ਜਾ ਰਹੇ। ਦੁਰਮਤੀਖੋਟੀ ਮਤ ਵਾਲੇ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਨਾਮਰਸ। ਭਰਮਿ—(ਮਨ ਦੀ) ਭਟਕਣਾ ਵਿਚ। ਬਿਖੁਜ਼ਹਿਰ। ਰਚਹਿ ਰਚੰਨ੍ਹ੍ਹਿਸਦਾ ਮਸਤ ਰਹਿੰਦੇ ਹਨ। ਸੇਤੀਨਾਲ। ਪਿਰਹੜੀਪਿਆਰ। ਜਨਭਗਤ, ਸੇਵਕ। ਵਾਦੁਝਗੜਾ। ਜਮਿਜਮ ਦੀ ਰਾਹੀਂ। ਪਇਐ ਕਿਰਤਿਪਿਛਲੀ ਇਕੱਠੀ ਕੀਤੀ ਹੋਈ ਕਿਰਤ ਅਨੁਸਾਰ, ਪਿਛਲੇ ਕੀਤੇ ਕਰਮਾਂ ਅਨੁਸਾਰ। ਰਾਖਹਿਹੇ ਪ੍ਰਭੂ! ਤੂੰ ਰੱਖਦਾ ਹੈਂ।੧।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ, ਉਹ ਸਦਾ ਨਾਸਵੰਤ ਪਦਾਰਥਾਂ ਦੀਆਂ ਹੀ ਗੱਲਾਂ ਕਰਦੇ ਰਹਿੰਦੇ ਹਨ। (ਕਾਮਾਦਿਕ) ਪੰਜੇ ਚੋਰ ਉਹਨਾਂ ਦਾ (ਹਿਰਦਾ-) ਘਰ ਲੁੱਟਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ (ਦੀ) ਸੰਨ੍ਹ ਲੱਗੀ ਰਹਿੰਦੀ ਹੈ। ਉਹ ਪਰਮਾਤਮਾ ਨਾਲੋਂ ਟੁੱਟੇ ਹੋਏ ਖੋਟੀ ਮਤ ਵਾਲੇ ਮਨੁੱਖ (ਇਹਨਾਂ ਵਿਕਾਰਾਂ ਦੀ ਹੱਥੀਂ ਹੀ) ਲੁੱਟੇ ਜਾਂਦੇ ਹਨ, ਪ੍ਰਭੂ ਦੇ ਨਾਮ ਦਾ ਸੁਆਦ ਉਹ ਨਹੀਂ ਜਾਣਦੇ ਪਛਾਣਦੇ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ (ਮਨ ਦੀ) ਭਟਕਣਾ ਵਿਚ (ਹੀ) ਲੁਟਾ ਦਿੱਤਾ, ਉਹ (ਆਤਮਕ ਜੀਵਨ ਦਾ ਨਾਸ ਕਰਨ ਵਾਲੀ ਮਾਇਆ) ਜ਼ਹਿਰ ਨਾਲ ਹੀ ਪਿਆਰ ਪਾਈ ਰੱਖਦੇ ਹਨ, ਭੈੜੇ ਮਨੁੱਖਾਂ ਨਾਲ ਉਹਨਾਂ ਦਾ ਪਿਆਰ ਹੁੰਦਾ ਹੈ, ਪਰਮਾਤਮਾ ਦੇ ਸੇਵਕਾਂ ਨਾਲ ਉਹ ਝਗੜਾ ਬਣਾਈ ਰੱਖਦੇ ਹਨ। ਹੇ ਨਾਨਕ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ (ਦੀ ਫਾਹੀ) ਵਿਚ ਬੱਝੇ ਹੋਏ ਮਨੁੱਖ (ਮਾਨੋ) ਨਰਕਾਂ ਵਿਚ ਪਏ ਰਹਿੰਦੇ ਹਨ (ਸਦਾ) ਦੁੱਖ ਹੀ ਸਹਾਰਦੇ ਰਹਿੰਦੇ ਹਨ।

(ਪਰ, ਹੇ ਪ੍ਰਭੂ! ਜੀਵਾਂ ਦੇ ਭੀ ਕੀਹ ਵੱਸ?) ਜਿਵੇਂ ਤੂੰ (ਇਹਨਾਂ ਨੂੰ) ਰੱਖਦਾ ਹੈਂ ਤਿਵੇਂ ਰਹਿੰਦੇ ਹਨ, ਤੇ, ਪਿਛਲੇ ਕੀਤੇ ਕਰਮਾਂ ਅਨੁਸਾਰ (ਹੁਣ ਭੀ ਉਹੋ ਜਿਹੇ) ਕਰਮ ਕਰੀ ਜਾ ਰਹੇ ਹਨ।੧।

ਮਃ ੩ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨ੍ਹ੍ਹ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥ {ਪੰਨਾ 854}

ਪਦਅਰਥ: ਸਤਿਗੁਰੁ ਸੇਵਿਆਗੁਰੂ ਦੀ ਦੱਸੀ ਕਾਰ ਕੀਤੀ। ਤਾਣੁ—(ਆਤਮਕ) ਬਲ। ਸਾਸਿ—(ਹਰੇਕ) ਸਾਹ ਦੇ ਨਾਲ। ਗਿਰਾਸਿ—(ਹਰੇਕ) ਗਿਰਾਹੀ ਦੇ ਨਾਲ। ਮਨਿਮਨ ਵਿਚ। ਜੋਹਿ ਨ ਸਕੈਤੱਕ ਭੀ ਨਹੀਂ ਸਕਦਾ, ਨੇੜੇ ਨਹੀਂ ਢੁਕਦਾ। ਹਿਰਦੈਹਿਰਦੇ ਵਿਚ। ਰਸੁਸੁਆਦ। ਕਵਲਾਲੱਛਮੀ, ਮਾਇਆ। ਸੇਵਕਿਦਾਸੀ। ਪਰਮ ਪਦਾਰਥੁਸਭ ਤੋਂ ਉੱਚਾ (ਨਾਮ) ਪਦਾਰਥ। ਤਨਿਤਨ ਵਿਚ, ਹਿਰਦੇ ਵਿਚ। ਹਉਮੈਂ। ਸਦਸਦਾ। ਪੂਰਬਿ ਲਿਖਿਆਪਿਛਲੇ ਕੀਤੇ ਕਰਮਾਂ ਅਨੁਸਾਰ ਲਿਖਿਆ ਹੋਇਆ ਲੇਖ। ਰਸੁਪ੍ਰੇਮ, ਆਨੰਦ। ਸਿਉਨਾਲ।੨।

ਅਰਥ: ਹੇ ਭਾਈ! ਜਿਹੜਾ ਜਿਹੜਾ ਨਿਤਾਣਾ ਮਨੁੱਖ (ਭੀ) ਗੁਰੂ ਦੀ ਦੱਸੀ (ਸਿਮਰਨ ਦੀ) ਕਾਰ ਕਰਦਾ ਹੈ, ਉਸ ਨੂੰ (ਆਤਮਕ) ਬਲ ਮਿਲ ਜਾਂਦਾ ਹੈ। ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਹਰ ਵੇਲੇ (ਪਰਮਾਤਮਾ ਉਸ ਦੇ) ਮਨ ਵਿਚ ਆ ਵੱਸਦਾ ਹੈ, ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ। ਉਸ ਨੂੰ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਆਉਂਦਾ ਰਹਿੰਦਾ ਹੈ, ਮਾਇਆ ਉਸ ਦੀ ਦਾਸੀ ਬਣ ਜਾਂਦੀ ਹੈ (ਉਸ ਉਤੇ ਜ਼ੋਰ ਨਹੀਂ ਪਾ ਸਕਦੀ)ਉਹ ਮਨੁੱਖ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣਿਆ ਰਹਿੰਦਾ ਹੈ, ਉਸ ਨੂੰ ਸਭ ਤੋਂ ਸ੍ਰੇਸ਼ਟ ਪਦਾਰਥ (ਹਰਿ-ਨਾਮ) ਪ੍ਰਾਪਤ ਹੋ ਜਾਂਦਾ ਹੈ।

ਹੇ ਨਾਨਕ! (ਆਖ-) ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਮਨ ਵਿਚ ਜਿਸ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਟਿਕਿਆ ਰਹਿੰਦਾ ਹੈ। ਪਰ, ਹੇ ਭਾਈ! ਉਸ ਉਸ ਮਨੁੱਖ ਦਾ ਹੀ ਪਿਆਰ ਸੰਤ ਜਨਾਂ ਨਾਲ ਬਣਦਾ ਹੈ ਜਿਸ ਜਿਸ ਦੇ ਭਾਗਾਂ ਵਿਚ ਪਿਛਲੇ ਕੀਤੇ ਕਰਮਾਂ ਅਨੁਸਾਰ (ਸਿਮਰਨ ਦਾ) ਲੇਖ ਲਿਖਿਆ ਹੁੰਦਾ ਹੈ।੨।

ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥ {ਪੰਨਾ 854}

ਪਦਅਰਥ: ਪਰਮੇਸਰਿਪਰਮੇਸਰ ਨੇ। ਸੁਣਿਆਧਿਆਨ ਦਿੱਤਾ। ਸੋਈਉਹੀ ਬਚਨ। ਘਟਿ ਘਟਿਹਰੇਕ ਹਿਰਦੇ ਵਿਚ। ਮੁਖਿਮੂੰਹ ਨਾਲ। ਭਣਿਆਉਚਾਰਿਆ। ਸਾਹਿਬੈਮਾਲਕ ਦੀਆਂ। ਸਚੁਸਦਾ ਕਾਇਮ ਰਹਿਣ ਵਾਲਾ ਹਰਿਨਾਮ। ਸਹਜੁਆਤਮਕ ਅਡੋਲਤਾ। ਸਚੀਸਦਾ ਕਾਇਮ ਰਹਿਣ ਵਾਲੀ। ਮਣੀਆਮਣੀ, ਰਤਨ, ਉਪਦੇਸ਼। ਸਚੇ ਜਿਉਸਦਾ-ਥਿਰ ਪ੍ਰਭੂ ਵਰਗੇ।੧੨।

ਅਰਥ: ਹੇ ਭਾਈ! ਪੂਰਾ ਗੁਰੂ ਜਿਹੜਾ (ਸਿਫ਼ਤਿ-ਸਾਲਾਹ ਦਾ) ਬਚਨ ਬੋਲਦਾ ਹੈ, ਪਰਮਾਤਮਾ ਉਸ ਵਲ ਧਿਆਨ ਦੇਂਦਾ ਹੈ। ਗੁਰੂ ਦਾ ਉਹ ਬਚਨ ਸਾਰੇ ਸੰਸਾਰ ਵਿਚ ਪ੍ਰਭਾਵ ਪਾਂਦਾ ਹੈ, ਹਰੇਕ ਹਿਰਦੇ ਵਿਚ (ਪ੍ਰਭਾਵ ਪਾਂਦਾ ਹੈ, ਹਰੇਕ ਮਨੁੱਖ ਆਪਣੇ) ਮੂੰਹ ਨਾਲ ਉਚਾਰਦਾ ਹੈ। (ਹੇ ਭਾਈ! ਗੁਰੂ ਦੱਸਦਾ ਹੈ ਕਿ) ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ ਗਿਣੇ ਨਹੀਂ ਜਾ ਸਕਦੇ। ਹੇ ਭਾਈ! ਪ੍ਰਭੂ ਦਾ ਸਦਾ-ਥਿਰ ਨਾਮ, ਆਤਮਕ ਅਡੋਲਤਾ, ਆਤਮਕ ਅਨੰਦ (ਇਹ) ਗੁਰੂ ਦੇ ਪਾਸ (ਹੀ ਹਨ, ਗੁਰੂ ਪਾਸੋਂ ਹੀ ਇਹ ਦਾਤਾਂ ਮਿਲਦੀਆਂ ਹਨ)ਗੁਰੂ ਦਾ ਉਪਦੇਸ਼ ਸਦਾ ਕਾਇਮ ਰਹਿਣ ਵਾਲਾ ਰਤਨ ਹੈ।

ਹੇ ਨਾਨਕ! ਪਰਮਾਤਮਾ ਆਪਣੇ ਸੇਵਕਾਂ ਦੇ ਜੀਵਨ ਆਪ ਸੋਹਣੇ ਬਣਾਂਦਾ ਹੈ, ਸੰਤ ਜਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਰਗੇ ਬਣ ਜਾਂਦੇ ਹਨ।੧੨।

ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ {ਪੰਨਾ 854}

ਪਦਅਰਥ: ਆਪਣਾ ਆਪੁਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਤਾਸਮਝਿਆ। ਵਿਸਰੀਭੁੱਲ ਗਈ। ਕਿਉ ਰਹੈਕਿਵੇਂ ਰਹਿ ਸਕਦਾ ਹੈ? ਨਹੀਂ ਰਹਿ ਸਕਦਾ। ਹਜੂਰਿ—(ਪਰਮਾਤਮਾ ਦੀ) ਹਜ਼ੂਰੀ ਵਿਚ। ਮਨਮੁਖਿਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ। ਲਾਲਚਿਲਾਲਚ ਵਿਚ। ਕੂਰਿਕੂੜ ਵਿਚ, ਮਾਇਆ ਦੇ ਮੋਹ ਵਿਚ। ਬਖਸਿਬਖ਼ਸ਼ਸ਼ ਕਰ ਕੇ। ਮਿਲਾਇਅਨੁਮਿਲਾ ਲਏ ਉਸ ਪਰਮਾਤਮਾ ਨੇ। ਸਚੇ ਸਬਦਿਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਹਦੂਰਿ—(ਆਪਣੀ) ਹਜ਼ੂਰੀ ਵਿਚ।੧।

ਅਰਥ: (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।

ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।

ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ {ਪੰਨਾ 854}

ਪਦਅਰਥ: ਸਚਾਸਦਾ ਕਾਇਮ ਰਹਿਣ ਵਾਲਾ। ਸੋਹਿਲਾਸਿਫ਼ਤਿ-ਸਾਲਾਹ ਦਾ ਗੀਤ। ਗੁਰਮੁਖਿਗੁਰੂ ਦੀ ਸਰਨ ਪਿਆਂ। ਅਨਦਿਨੁਹਰ ਰੋਜ਼, ਹਰ ਵੇਲੇ। ਮਨਿਮਨ ਵਿਚ। ਵਡਭਾਗੀਵੱਡੇ ਭਾਗਾਂ ਵਾਲੇ ਨੇ। ਪਰਮਾਨੰਦੁਸਭ ਤੋਂ ਉੱਚੇ ਅਨੰਦ ਦਾ ਮਾਲਕ ਪ੍ਰਭੂ। ਬਹੁੜਿਮੁੜ, ਫਿਰ। ਤਨਿਤਨ ਵਿਚ। ਭੰਗੁਤੋਟ, ਪ੍ਰਭੂ ਨਾਲੋਂ ਵਿਛੋੜਾ।੨।

ਅਰਥ: ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ)(ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! (ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।

TOP OF PAGE

Sri Guru Granth Darpan, by Professor Sahib Singh