ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 864

ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ {ਪੰਨਾ 864}

ਪਦਅਰਥ: ਗੁਰ ਕੀ ਮੂਰਤਿਗੁਰੂ ਦਾ ਸ਼ਬਦਰੂਪ ਮੂਰਤੀ। ਗੁਰ ਕੀ ਮੂਰਤਿ ਧਿਆਨੁਗੁਰੂ ਦੇ ਸ਼ਬਦਰੂਪ ਮੂਰਤੀ ਦਾ ਧਿਆਨ। ਗੁਰ ਕੈ ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਮੰਤ੍ਰੁਨਾਮਮੰਤ੍ਰ। ਮਾਨਮੰਨਦਾ ਹੈ। ਰਿਦੈਹਿਰਦੇ ਵਿਚ। ਲੈਲੈ ਕੇ। ਧਾਰਉਧਾਰਉਂ, ਮੈਂ ਧਾਰਦਾ ਹਾਂ।੧।

ਮਤਮਤਾਂ। ਮਤ ਕੋ ਭੁਲੈਮਤਾਂ ਕੋਈ ਭੁੱਲ ਜਾਏ, ਕਿਤੇ ਕੋਈ ਭੁੱਲ ਨਾਹ ਜਾਏ। ਸੰਸਾਰਿਸੰਸਾਰ ਵਿਚ।੧।ਰਹਾਉ।

ਕਉਨੂੰ। ਗੁਰਿਗੁਰੂ ਨੇ। ਮਾਰਗਿਰਸਤੇ ਉਤੇ। ਅਵਰਹੋਰ (ਦੇਵੀ ਦੇਵਤੇ ਆਦਿਕ ਦੀ ਭਗਤੀ)ਤ੍ਰਾਸਡਰ।੨।

ਪ੍ਰਸਾਦਿਕਿਰਪਾ ਨਾਲ। ਊਰਧਉਲਟਿਆ ਹੋਇਆ। ਬਿਗਾਸਖਿੜਾਉ। ਅੰਧਕਾਰਹਨੇਰਾ। ਪ੍ਰਗਾਸਚਾਨਣ। ਜਿਨਿਜਿਸ (ਪ੍ਰਭੂ) ਨੇ। ਤੇਤੋਂ, ਦੀ ਰਾਹੀਂ। ਜਾਨਿਆਜਾਣ ਲਿਆ, ਸਾਂਝ ਪਾ ਲਈ। ਮੁਗਧਮੂਰਖ। ਮਾਨਿਆਪਤੀਜ ਗਿਆ, ਗਿੱਝ ਗਿਆ।੩।

ਕਰਣੈ ਜੋਗੁਸਭ ਕੁਝ ਕਰਨ ਦੀ ਸਮਰਥਾ ਵਾਲਾ। ਹੋਗੁਸਦਾ ਰਹੇਗਾ। ਪ੍ਰਭਿਪ੍ਰਭੂ ਨੇ। ਇਹੈਇਹੀ ਗੱਲ। ਜਨਾਈਸਮਝਾਈ ਹੈ। ਮੁਕਤਿ—(ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ। ਭਾਈਹੇ ਭਾਈ!੪।

ਅਰਥ: ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ, ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ।੧।ਰਹਾਉ।

(ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ। ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ। (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ। ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ, ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ (ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ।੨।

ਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ। (ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ।੩।

ਹੇ ਨਾਨਕ! ਆਖ-ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ।੪।੫।੭।

ਗੋਂਡ ਮਹਲਾ ੫ ॥ ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥ {ਪੰਨਾ 864}

ਪਦਅਰਥ: ਕਰਿਚੇਤੇ ਕਰਿਆ ਕਰ। ਮਨ ਮੋਰਹੇ ਮੇਰੇ ਮਨ! ਹੋਰਹੋਰ (ਟੇਕ)ਦਾਤਿਨਾਮ ਦੀ ਦਾਤਿ।੧।

ਏਕੋਇਕਰੂਪ। ਤਿਸੁ ਭਾਵੈਉਸ ਨੂੰ ਚੰਗਾ ਲੱਗਦਾ ਹੈ। ਪਰਵਾਣੁਕਬੂਲ।੧।ਰਹਾਉ।

ਜਾ ਕਾ ਮਨੁਜਿਸ ਮਨੁੱਖ ਦਾ ਮਨ। ਪਾਏਖੱਟਦਾ। ਮਾਨੁਆਦਰ।੨।

ਦੇਖਿਵੇਖ ਕੇ। ਨਿਹਾਲਪ੍ਰਸੰਨ। ਘਾਲਮੇਹਨਤ, ਕਮਾਈ। ਕਉਨੂੰ। ਨ ਬਿਆਪੈਜ਼ੋਰ ਨਹੀਂ ਪਾ ਸਕਦਾ। ਦਹਦਿਸਿਦਸੀਂ ਪਾਸੀਂ {ਦਹਦਸ। ਦਿਸਪਾਸਾ}ਜਾਪੈਪਰਗਟ ਹੋ ਜਾਂਦਾ ਹੈ।੩।

ਮਹਿਮਾਵਡਿਆਈ। ਰਹਿਆ ਸਮਾਇਹਰ ਥਾਂ ਮੌਜੂਦ ਹੈ।੪।

ਅਰਥ: ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।

ਹੇ ਮੇਰੇ ਮਨ! ਹਰ ਵੇਲੇ ਗੁਰੂ (ਦੇ ਉਪਦੇਸ਼) ਨੂੰ ਚੇਤੇ ਰੱਖ, ਮੈਨੂੰ ਗੁਰੂ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ। ਹੇ ਮਨ! ਜਿਸ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਦਾਤਿ ਨੂੰ ਕੋਈ ਮਿਟਾ ਨਹੀਂ ਸਕਦਾ, ਉਸ ਗੁਰੂ ਦੇ ਆਸਰੇ ਦਿਨ ਰਾਤ ਟਿਕਿਆ ਰਹੁ।੧।

ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਸ ਦੀ ਹਰੇਕ ਭਟਕਣਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ। ਹੇ ਮਨ! ਗੁਰੂ ਦੀ ਸਰਨ ਪੈ ਕੇ ਮਨੁੱਖ (ਹਰ ਥਾਂ) ਆਦਰ ਹਾਸਲ ਕਰਦਾ ਹੈ। ਹੇ ਮੇਰੇ ਮਨ! ਗੁਰੂ ਤੋਂ ਸਦਾ ਸਦਕੇ ਹੋ।੨।

ਹੇ ਮੇਰੇ ਮਨ! ਗੁਰੂ ਦਾ ਦਰਸ਼ਨ ਕਰ ਕੇ (ਮਨੁੱਖ ਦਾ ਤਨ ਮਨ) ਖਿੜ ਜਾਂਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਮੇਹਨਤ ਸਫਲ ਹੋ ਜਾਂਦੀ ਹੈ। ਕੋਈ ਭੀ ਦੁੱਖ ਗੁਰੂ ਦੇ ਸੇਵਕ ਉਤੇ (ਆਪਣਾ) ਜ਼ੋਰ ਨਹੀਂ ਪਾ ਸਕਦਾ। ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ।੩।

ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ। ਹੇ ਨਾਨਕ! ਆਖ-ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ, ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ।੪।੬।੮।

ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ {ਪੰਨਾ 864}

ਪਦਅਰਥ: ਭਗਵੰਤੁਸਮਰਥਾ ਵਾਲਾ। ਦੇਉਪ੍ਰਕਾਸ਼ਰੂਪ ਪ੍ਰਭੂ। ਅਲਖਲੱਖ, ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ। ਅਭੇਉਭੇਉ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਸਰਬ ਪੂਜ ਚਰਨ ਗੁਰਗੁਰੂ ਦੇ ਚਰਨ ਜਿਨ੍ਹਾਂ ਦੀ ਪੂਜਾ ਸਾਰੀ ਸ੍ਰਿਸ਼ਟੀ ਕਰਦੀ ਹੈ। ਸੇਉਸੇਉਂ, ਮੈਂ ਸੇਂਵਦਾ ਹਾਂ।੧।

ਅਵਰੁ ਥਾਉਹੋਰ ਥਾਂ। ਅਨਦਿਨੁਹਰ ਰੋਜ਼। ਜਪਉਜਪਉਂ, ਮੈਂ ਜਪਦਾ ਹਾਂ।੧।ਰਹਾਉ।

ਗਿਆਨੁਧਾਰਮਿਕ ਚਰਚਾ। ਰਿਦੈਹਿਰਦੇ ਵਿਚ। ਧਿਆਨੁਸਮਾਧੀ। ਰਹਉਰਹਉਂ, ਮੈਂ ਰਹਿੰਦਾ ਹਾਂ। ਕਰ ਜੋਰਿ—(ਦੋਵੇਂ) ਹੱਥ ਜੋੜ ਕੇ। ਹੋਰੁਹੋਰ ਥਾਂ।੨।

ਬੋਹਿਬੁਜਹਾਜ਼। ਭਵਸੰਸਾਰਸਮੁੰਦਰ। ਤੇਤੋਂ। ਛੁਟਕਾਰਿਖ਼ਲਾਸੀ। ਅੰਧਕਾਰਘੁੱਪ ਹਨੇਰਾ। ਮੰਤ੍ਰੁਉਪਦੇਸ਼, ਸ਼ਬਦ। ਉਜਾਰਾਚਾਨਣ। ਕੈ ਸੰਗਿਦੀ ਸੰਗਤਿ ਵਿਚ। ਸਗਲਸਾਰੇ ਜੀਵ। ਨਿਸਤਾਰਾਪਾਰਉਤਾਰਾ।੩।

ਵਡਭਾਗੀਵੱਡੇ ਭਾਗਾਂ ਨਾਲ। ਪਾਈਐਮਿਲਦਾ ਹੈ।੪।

ਅਰਥ: ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ)੧।ਰਹਾਉ।

ਹੇ ਭਾਈ! (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧।

ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨।

ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ। ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ।੩।

ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ। (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ। ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ।੪।੭।੯।

TOP OF PAGE

Sri Guru Granth Darpan, by Professor Sahib Singh