ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 866

ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥ {ਪੰਨਾ 866}

ਪਦਅਰਥ: ਨਮਸਕਾਰਿਸਿਰ ਨਿਵਾ, ਪ੍ਰਣਾਮ ਕਰ। ਤੇਤੋਂ, ਵਿਚੋਂ। ਹੋਇ ਰਹੀਐਹੋ ਰਹਿਣਾ ਚਾਹੀਦਾ ਹੈ। ਰੀਨਾਚਰਨਧੂੜ। ਘਟਿ ਘਟਿਹਰੇਕ ਘਟ ਵਿਚ। ਘਟਸਰੀਰ। ਸਭ ਮਹਿਸਭਨਾਂ ਵਿਚ। ਚੀਨ੍ਹ੍ਹਾਚੀਨ੍ਹ੍ਹ, ਪਛਾਣ।੧।

ਬਿਧਿਤਰੀਕਾ। ਰਮਹੁਸਿਮਰੋ। ਗਬਿੰਦ—{ਅੱਖਰ '' ਦੇ ਨਾਲ ਦੋ ਲਗਾਂ ਹਨ ੋ ਅਤੇ ੁ। ਅਸਲ ਲਫ਼ਜ਼ 'ਗੋਬਿੰਦੁ' ਹੈ, ਇਥੇ 'ਗੁਬਿੰਦੁ' ਪੜ੍ਹਨਾ ਹੈ}ਜਿੰਦੁਜਾਨ {ਲਫ਼ਜ਼ 'ਜਿੰਦੁ' ਇਸਤ੍ਰੀ ਲਿੰਗ ਹੈ, ਪਰ ਇਸ ਦੀ ਸ਼ਕਲ ਪੁਲਿੰਗ ਵਾਲੀ ਹੈ}੧।ਰਹਾਉ।

ਗਾਉਗਾਇਆ ਕਰੋ। ਕੋਦਾ। ਸੁਆਉਮਨੋਰਥ। ਤਜਿਤਿਆਗ ਕੇ। ਸੰਗਿ—(ਆਪਣੇ) ਨਾਲ। ਸਾਧ ਪ੍ਰਸਾਦਿਗੁਰੂ ਦੀ ਕਿਰਪਾ ਨਾਲ। ਸਿਉਨਾਲ। ਰੰਗਿਰੰਗਿ ਲੈ, ਜੋੜੀ ਰੱਖ।੨।

ਜਿਨਿਜਿਸ (ਪ੍ਰਭੂ) ਨੇ। ਤੂੰਤੈਨੂੰ। ਜਾਨੁਸਾਂਝ ਪਾ। ਤਿਸ ਕਉ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}ਪਾਵੈਪ੍ਰਾਪਤ ਕਰਦਾ ਹੈ। ਮਾਨੁਆਦਰ। ਨਿਹਾਲੁਪ੍ਰਸੰਨ। ਰਸਨਾਜੀਭ (ਨਾਲ)੩।

ਦੀਨ ਦਇਆਲਹੇ ਦੀਨਾਂ ਉਤੇ ਦਇਆ ਕਰਨ ਵਾਲੇ! ਸਾਧੂਗੁਰੂ। ਰਵਾਲਾਚਰਨਧੂੜ। ਪ੍ਰਭਹੇ ਪ੍ਰਭੂ! ਜਪਿਜਪ ਕੇ। ਜੀਵੈਆਤਮਕ ਜੀਵਨ ਪ੍ਰਾਪਤ ਕਰਦਾ ਹੈ। ਪ੍ਰਭ ਨਾਮੁਪ੍ਰਭੂ ਦਾ ਨਾਮ।੪।

ਅਰਥ: ਹੇ ਭਾਈ! ਇਸ ਸਰੀਰ ਨੂੰ, ਇਸ ਧਨ ਨੂੰ, ਪ੍ਰਭੂ ਦਾ ਬਖ਼ਸ਼ਿਆ ਹੋਇਆ ਜਾਣੋ, ਇਸ ਜਿੰਦ ਨੂੰ (ਭੀ) ਪ੍ਰਭੂ ਦੀ ਦਿੱਤੀ ਹੋਈ ਸਮਝੋ। ਇਸ ਤਰ੍ਹਾਂ ਸ੍ਰਿਸ਼ਟੀ ਦੇ ਪਾਲਕ ਗੋਬਿੰਦ ਦਾ ਨਾਮ ਜਪਦੇ ਰਹੋ।੧।ਰਹਾਉ।

ਹੇ ਭਾਈ! (ਆਪਣੇ) ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਰੱਖਿਆ ਕਰ। (ਗੁਰੂ ਦੀ ਕਿਰਪਾ ਨਾਲ ਆਪਣੇ) ਇਸ ਸਰੀਰ ਵਿਚੋਂ ਕਾਮ ਅਤੇ ਕ੍ਰੋਧ (ਆਦਿਕ ਵਿਕਾਰਾਂ) ਨੂੰ ਮਾਰ ਮੁਕਾ। ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਹੋ ਕੇ ਰਹਿਣਾ ਚਾਹੀਦਾ ਹੈ। ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਸੋਹਣੇ ਰਾਮ ਨੂੰ ਵੱਸਦਾ ਵੇਖ।੧।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ। ਤੇਰੀ ਜਿੰਦ-ਜਾਨ ਦਾ (ਸੰਸਾਰ ਵਿਚ) ਇਹੀ (ਸਭ ਤੋਂ ਵੱਡਾ) ਮਨੋਰਥ ਹੈ। ਹੇ ਭਾਈ! ਅਹੰਕਾਰ ਦੂਰ ਕਰ ਕੇ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਸਮਝ। ਗੁਰੂ ਦੀ ਕਿਰਪਾ ਨਾਲ ਆਪਣੇ ਮਨ ਨੂੰ ਪਰਮਾਤਮਾ (ਦੇ ਪ੍ਰੇਮ-ਰੰਗ) ਨਾਲ ਰੰਗ ਲੈ।੨।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ ਉਸ ਨਾਲ ਸਾਂਝ ਪਾਈ ਰੱਖ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਅਗਾਂਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰਦਾ ਹੈ। ਹੇ ਭਾਈ! ਜੀਭ ਨਾਲ ਪਰਮਾਤਮਾ ਦਾ ਨਾਮ ਜਪਦਿਆਂ ਮਨ ਤਨ ਪਵਿੱਤਰ ਹੋ ਜਾਂਦਾ ਹੈ, ਮਨ ਖਿੜਿਆ ਰਹਿੰਦਾ ਹੈ, ਸਰੀਰ ਭੀ ਖਿੜਿਆ ਰਹਿੰਦਾ ਹੈ।੩।

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! (ਮੇਰੇ ਉਤੇ) ਮੇਹਰ ਕਰ। (ਮੇਰਾ) ਮਨ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। ਹੇ ਪ੍ਰਭੂ! (ਨਾਨਕ ਉਤੇ) ਦਇਆਵਾਨ ਹੋ ਅਤੇ ਇਹ ਖ਼ੈਰ ਪਾ ਕਿ (ਤੇਰਾ ਦਾਸ) ਨਾਨਕ, ਹੇ ਪ੍ਰਭੂ! ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹੇ।੪।੧੧।੧੩।

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ {ਪੰਨਾ 866}

ਪਦਅਰਥ: ਧੂਪ ਦੀਪ—(ਮੂਰਤੀ ਦੀ ਆਰਤੀ ਸਮੇ ਥਾਲ ਵਿਚ) ਧੂਪ ਧੁਖਾਣਾ ਦੀਵੇ ਜਗਾਣੇ। ਸੇਵਾਭਗਤੀ। ਬੰਦਨਨਮਸਕਾਰ। ਗਹੀਫੜੀ। ਤਿਆਗਿਛੱਡ ਕੇ। ਸੁਪ੍ਰਸੰਨਬਹੁਤ ਖ਼ੁਸ਼। ਵਡਭਾਗਿਵੱਡੀ ਕਿਸਮਤ ਨਾਲ।੧।

ਗਾਈਐਗਾਣਾ ਚਾਹੀਦਾ ਹੈ।੧।ਰਹਾਉ।

ਰਮਤਸਿਮਰਦਿਆਂ। ਬਖਸੰਦਬਖ਼ਸ਼ਸ਼ ਕਰਨ ਵਾਲਾ। ਕਰਿਕਰ ਕੇ। ਮੇਟਿਮਿਟਾ ਕੇ।੨।

ਕਰਮ ਧਰਮ—(ਤੀਰਥ, ਵਰਤ, ਮੂਰਤੀਪੂਜਾ ਆਦਿਕ) ਕਰਮ ਜਿਨ੍ਹਾਂ ਨੂੰ ਧਰਮ ਸਮਝਿਆ ਗਿਆ ਹੈ। ਤਤੁ ਗਿਆਨੁਅਸਲ ਗਿਆਨ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਜਪੀਐਜਪਣਾ ਚਾਹੀਦਾ ਹੈ। ਸਾਗਰ—(ਸੰਸਾਰ-) ਸਮੁੰਦਰ। ਤਰਿਪਾਰ ਲੰਘ। ਬੋਹਿਥਜਹਾਜ਼। ਕਾਰਣ ਕਰਣਜਗਤ ਦਾ ਮੂਲ। ਕਾਰਣਮੂਲ, ਵਸੀਲਾ। ਕਰਣਜਗਤ।੩।

ਧਾਰਿਧਾਰ ਕੇ, ਕਰ ਕੇ। ਦੂਤਵੈਰੀ। ਬਿਕਰਾਲਡਰਾਉਣੇ। ਜੂਐਜੂਏ ਵਿਚ। ਹਾਰਿਹਾਰੇ, ਹਾਰਦਾ। ਅੰਗੁਪੱਖ। ਨਾਨਕ ਕਾ ਅੰਗੁਹੇ ਨਾਨਕ! ਜਿਸ ਦਾ ਪੱਖ। ਕਰਤਾਰਿਕਰਤਾਰ ਨੇ।੪।

ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।

ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।

ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।

ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੈ ॥੨॥ ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥ {ਪੰਨਾ 866}

ਪਦਅਰਥ: ਕਰਿਕਰ ਕੇ। ਕਰੇਇਕਰਦਾ ਹੈ। ਬਾਲਕ—(ਆਪਣੇ) ਬੱਚਿਆਂ ਨੂੰ। ਗੁਰਦੇਵਿਗੁਰਦੇਵ ਨੇ, ਸਭ ਤੋਂ ਵੱਡੇ ਪ੍ਰਭੂ ਨੇ। ਕਿਰਪਾਲਕਿਰਪਾ ਦਾ ਘਰ। ਗਬਿੰਦ—{ਅੱਖਰ '' ਦੇ ਨਾਲ ਦੋ ਲਗਾਂ ਹਨੋ ਅਤੇ ੁ। ਅਸਲ ਲਫ਼ਜ਼ 'ਗੋਬਿੰਦ' ਹੈ, ਇਥੇ 'ਗੁਬਿੰਦ' ਪੜ੍ਹਨਾ ਹੈ}ਸਗਲੈਸਾਰੇ। ਬਖਸਿੰਦਬਖ਼ਸ਼ਣ ਵਾਲਾ।੧।

ਪ੍ਰਭਹੇ ਪ੍ਰਭੂ! ਜਪਿਜਪ ਕੇ। ਨਿਹਾਲਪ੍ਰਸੰਨ।੧।ਰਹਾਉ।

ਅੰਤਰਿਅੰਦਰ। ਘਟ ਘਟ ਅੰਤਰਿਹਰੇਕ ਸਰੀਰ ਵਿਚ। ਸਰਬ ਸਮਾਹੀਤੂੰ ਸਾਰਿਆਂ ਵਿਚ ਸਮਾਇਆ ਹੋਇਆ ਹੈਂ। ਹਲਤੁ—{अत्र} ਇਹ ਲੋਕ। ਪਲਤੁ—{परत्र} ਪਰਲੋਕ। ਸਵਾਰੈਸੰਵਾਰ ਦੇਂਦਾ ਹੈ। ਪਤਿਤ ਪਾਵਨਵਿਕਾਰੀਆਂ ਨੂੰ ਸੁੱਚੇ ਜੀਵਨ ਵਾਲਾ ਬਣਾਣਾ। ਪ੍ਰਭਹੇ ਪ੍ਰਭੂ! ਬਿਰਦੁਮੁੱਢਕਦੀਮਾਂ ਦਾ ਸੁਭਾਉ। ਤੁਮ੍ਹ੍ਹਾਰੈਤੇਰੇ ਘਰ ਵਿਚ।੨।

ਅਉਖਧਦਵਾਈਆਂ। ਕੋਟਿਕ੍ਰੋੜਾਂ। ਸੋਗਚਿੰਤਾਫ਼ਿਕਰ। ਮਨ ਬਾਂਛਤਮਨਮੰਗੇ।੨।

ਕਰਨ ਕਾਰਨਜਗਤ ਦਾ ਪੈਦਾ ਕਰਨ ਵਾਲਾ। ਕਰਨਜਗਤ। ਦਇਆਰਦਇਆਲ। ਨਿਧਾਨਖ਼ਜ਼ਾਨੇ। ਮਹਾ ਬੀਚਾਰਪ੍ਰਭੂ ਦੇ ਗੁਣਾਂ ਦੇ ਉੱਚੇ ਵਿਚਾਰ। ਪ੍ਰਭਿਪ੍ਰਭੂ ਨੇ।੪।

ਅਰਥ: ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਅਸੀ ਜੀਵ) ਤੇਰੇ ਹੀ ਆਸਰੇ ਹਾਂ। ਹੇ ਪਾਰਬ੍ਰਹਮ! (ਤੇਰਾ ਨਾਮ) ਜਪ ਕੇ ਸਦਾ ਖਿੜੇ ਰਹਿ ਸਕੀਦਾ ਹੈ।੧।ਰਹਾਉ।

ਹੇ ਭਾਈ! ਉਸ ਸਭ ਤੋਂ ਵੱਡੇ ਪ੍ਰਭੂ ਨੇ (ਸਦਾ ਹੀ ਸਰਣ-ਪਏ ਆਪਣੇ) ਬੱਚਿਆਂ ਦੀ ਰੱਖਿਆ ਕੀਤੀ ਹੈ, ਮੇਹਰ ਕਰ ਕੇ (ਉਹਨਾਂ ਦੇ ਹਿਰਦੇ ਵਿਚ) ਆਨੰਦ ਪੈਦਾ ਕਰਦਾ ਹੈ। ਹੇ ਭਾਈ! ਗੋਬਿੰਦ ਪ੍ਰਭੂ ਕਿਰਪਾ ਦਾ ਘਰ ਹੈ, ਦਇਆ ਦਾ ਸੋਮਾ ਹੈ, ਸਾਰੇ ਹੀ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲਾ ਹੈ।੧।

ਹੇ ਪ੍ਰਭੂ! ਤੇਰੇ ਵਰਗਾ ਦਇਆ ਦਾ ਸੋਮਾ (ਜਗਤ ਵਿਚ) ਹੋਰ ਕੋਈ ਦੂਜਾ ਨਹੀਂ ਹੈ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਸਾਰੇ ਜੀਵਾਂ ਵਿਚ ਵਿਆਪਕ ਹੈਂ। ਹੇ ਭਾਈ! ਪ੍ਰਭੂ ਆਪਣੇ ਸੇਵਕ ਦਾ ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦੇਂਦਾ ਹੈ। ਹੇ ਪ੍ਰਭੂ! ਤੇਰੇ ਘਰ ਵਿਚ ਮੁੱਢ-ਕਦੀਮਾਂ ਦਾ ਹੀ ਇਹ ਸੁਭਾਉ ਹੈ ਕਿ ਤੂੰ ਵਿਕਾਰੀਆਂ ਨੂੰ ਭੀ ਸੁੱਚੇ ਜੀਵਨ ਵਾਲਾ ਬਣਾ ਦੇਂਦਾ ਹੈਂ।੨।

ਹੇ ਭਾਈ! ਗੋਬਿੰਦ ਦਾ ਨਾਮ ਸਿਮਰਿਆ ਕਰ, ਇਹ ਨਾਮ ਹੀ ਕ੍ਰੋੜਾਂ ਦਵਾਈਆਂ (ਦੇ ਬਰਾਬਰ) ਹੈ। ਹੇ ਭਾਈ! ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ, ਇਹ ਨਾਮ (ਸਭ ਤੋਂ ਵਧੀਆ) ਤੰਤ੍ਰ ਹੈ ਅਤੇ ਮੰਤ੍ਰ ਹੈ। ਜੇਹੜਾ ਮਨੁੱਖ ਇਸ ਨਾਮ ਨੂੰ ਸਿਮਰਦਾ ਹੈ, ਉਸ ਦੇ ਸਾਰੇ ਰੋਗ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਉਹ ਮਨੁੱਖ ਸਾਰੇ ਹੀ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।

ਹੇ ਭਾਈ! ਪਰਮਾਤਮਾ ਜਗਤ ਦਾ ਮੂਲ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ, ਦਇਆ ਦਾ ਸੋਮਾ ਹੈ। ਉਸ ਦੇ ਉੱਚੇ ਗੁਣਾਂ ਦਾ ਵਿਚਾਰ ਕਰਨਾ ਹੀ (ਜੀਵ ਵਾਸਤੇ) ਸਾਰੇ ਖ਼ਜ਼ਾਨੇ ਹੈ। ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਉੇਤੇ ਸਦਾ ਬਖ਼ਸ਼ਸ਼ ਕੀਤੀ ਹੈ। ਹੇ ਭਾਈ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਿਆ ਕਰ।੪।੧੩।੧੫।

TOP OF PAGE

Sri Guru Granth Darpan, by Professor Sahib Singh