ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 881

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ {ਪੰਨਾ 880-881}

ਪਦਅਰਥ: ਮਿਲਿਮਿਲ ਕੇ। ਨੀਕੀਚੰਗੀ। ਦੁਰਮਤਿਭੈੜੀ ਮਤਿ। ਗਈ ਨੀਕਲਿਨਿਕਲ ਗਈ। ਬੁਧਿਅਕਲ। ਪਾਇਪਾਂਦਾ ਹੈ, ਸਿੱਖਦਾ ਹੈ।੧।

ਰਾਮ ਜਨਹੇ ਪ੍ਰਭੂ ਦੇ ਸੇਵਕ! ਰਾਮੁ ਬੋਲਾਇਹਰਿਨਾਮ ਸਿਮਰਨ ਦੀ ਪ੍ਰੇਰਨਾ ਕਰ। ਕਹੈਉਚਾਰਦਾ ਹੈ। ਮੁਕਤਾਵਿਕਾਰਾਂ ਤੋਂ ਸੁਤੰਤਰ। ਸੋਹਾਇਸੋਹਣਾ ਹੋ ਜਾਂਦਾ ਹੈ, ਸੋਹਣੇ ਜੀਵਨ ਵਾਲਾ ਹੋ ਜਾਂਦਾ ਹੈ।੧।ਰਹਾਉ।

ਮੁਖਿਮੂੰਹ ਉੱਤੇ। ਮਸਤਕਿਮੱਥੇ ਉਤੇ। ਭੇਟਾਇਮਿਲਾਂਦਾ ਹੈ। ਦਾਲਦੁਕੰਗਾਲਤਾ।੨।

ਨੀਕੇਚੰਗੇ। ਨ ਸੁਖਾਇਚੰਗਾ ਨਹੀਂ ਲੱਗਦਾ, ਨਹੀਂ ਸੁਖਾਂਦਾ। ਕਹਹਿਆਖਦੇ ਹਨ। ਡੰਸੁਡੰਗ।੩।

ਧ੍ਰਿਗੁਫਿਟਕਾਰਜੋਗ। ਭਾਏਚੰਗੇ ਲੱਗੇ। ਸਖਾ ਸਖਾਇਮਿੱਤਰ, ਸਾਥੀ। ਵੇਮੁਖਉਲਟਾਏ ਹੋਏ ਮੂੰਹ ਵਾਲੇ। ਪੈਜਇੱਜ਼ਤ।੪।

ਦੀਨਗ਼ਰੀਬ। ਬਾਰਿਕਬੱਚੇ, ਅੰਞਾਣੇ। ਬਖਸਿਬਖ਼ਸ਼ਸ਼ ਕਰ ਕੇ, ਕਿਰਪਾ ਕਰ ਕੇ।੫।

ਅਰਥ: ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ।੧।ਰਹਾਉ।

ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ। ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ।੧।

ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ। ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ। ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ।੩।

ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ। ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ।੪।

ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ। ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ। ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ।੫।੨।

ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥ {ਪੰਨਾ 881}

ਪਦਅਰਥ: ਸਖਾਮਿੱਤਰ। ਨੀਕੇਚੰਗੇ। ਵਤਾਵੈਫੇਰਦਾ ਹੈ। ਸੇਈਉਹੀ। ਪ੍ਰਭ ਭਾਏ—(ਜੇਹੜੇ) ਪ੍ਰਭੂ ਨੂੰ ਪਿਆਰੇ ਲੱਗਦੇ ਹਨ।੧।

ਰਾਮਹੇ ਰਾਮ! ਮੋ ਕਉਮੈਨੂੰ। ਮੇਲਿਮਿਲਾ। ਮਨਿ ਭਾਵੈ—(ਮੇਰੇ) ਮਨ ਵਿਚ (ਇਹੀ) ਚੰਗਾ ਲੱਗਦਾ ਹੈ। ਅਮਿਉਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮਜਲ। ਮੁਖਿ ਪਾਵੈ—(ਤੇਰਾ ਇਹ ਦਾਸ) ਮੂੰਹ ਵਿਚ ਪਾਏ।੧।ਰਹਾਉ।

ਮਿਲਿਮਿਲ ਕੇ। ਪਦਵੀਆਤਮਕ ਦਰਜਾ। ਚੇਰੀਦਾਸੀ। ਖੁਸੀ ਕਰਾਵੈਮੇਹਰ ਕਰਦਾ ਹੈ।੨।

ਸੇਵਹਿਸੇਵਾਭਗਤੀ ਕਰਦੇ ਹਨ। ਸੇਉਹ {ਬਹੁ-ਵਚਨ}ਰਿਦਹਿਰਦੇ ਵਿਚ। ਮਨਿਮਨ ਵਿਚ। ਤਨਿਤਨ ਵਿਚ। ਕੂੜੋ ਫਲੁਕੂੜ ਹੀ ਫਲ (ਵਜੋਂ)੩।

ਜਗ ਜੀਵਨਹੇ ਜਗਤ ਦੇ ਜੀਵਨ! ਦਾਤੇਹੇ ਦਾਤਾਰ! ਸੰਤ ਪਗੀਸੰਤਾਂ ਦੇ ਚਰਨਾਂ ਵਿਚ। ਹਉਮੈਂ। ਕਾਟਉਕਾਟਉਂ, ਮੈਂ ਕੱਟ ਦਿਆਂ। ਕਾਟਿ ਬਾਢਿਕੱਟ ਵੱਢ ਕੇ। ਰਾਖਉਮੈਂ ਰੱਖ ਦਿਆਂ। ਜਿਤੁ ਚੜਿਜਿਸ ਉੱਤੇ ਚੜ੍ਹ ਕੇ।੪।

ਅਰਥ: ਹੇ ਮੇਰੇ ਰਾਮ! ਮੈਨੂੰ ਆਪਣੇ ਸੰਤ ਜਨ ਮਿਲਾ, (ਮੇਰੇ) ਮਨ ਵਿਚ ਇਹੀ ਤਾਂਘ ਹੈ। ਹੇ ਰਾਮ! ਤੇਰਾ ਨਾਮ-ਰਸ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। (ਤੇਰਾ ਇਹ ਦਾਸ ਤੇਰੇ) ਸੰਤ ਜਨਾਂ ਨੂੰ ਮਿਲ ਕੇ (ਇਹੀ ਅੰਮ੍ਰਿਤ) ਮੂੰਹ ਵਿਚ ਪਾਣਾ ਚਾਹੁੰਦਾ ਹੈ।੧।ਰਹਾਉ।

ਹੇ ਭਾਈ! ਪ੍ਰਭੂ ਦੇ ਚਰਨਾਂ ਵਿਚ ਸਦਾ ਰਹਿਣ ਵਾਲੇ ਸਾਧੂ ਜਨ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭੂ ਆਪ ਉਹਨਾਂ ਉਤੇ ਕਿਰਪਾ ਦਾ ਹੱਥ ਰੱਖਦਾ ਹੈ। ਗੁਰੂ ਦੀ ਸਰਨ ਰਹਿਣ ਵਾਲੇ ਉਹੀ ਸਾਧੂ-ਜਨ ਪ੍ਰਭੂ ਨੂੰ ਪਿਆਰੇ ਲੱਗਦੇ ਹਨ। ਪ੍ਰਭੂ ਆਪਣੀ ਮੇਹਰ ਕਰ ਕੇ ਆਪ (ਉਹਨਾਂ ਨੂੰ ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈ।੧।

ਹੇ ਭਾਈ! ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨ ਉੱਚੇ ਜੀਵਨ ਵਾਲੇ ਹੁੰਦੇ ਹਨ, ਉਹਨਾਂ ਨੂੰ ਮਿਲ ਕੇ ਮਨੁੱਖ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਮੇਰਾ ਮਾਲਕ-ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ।੨।

ਹੇ ਭਾਈ! ਜੇਹੜੇ ਸੇਵਕ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ! ਪ੍ਰਭੂ ਉਹਨਾਂ ਦੇ ਹਿਰਦੇ ਵਿਚ ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਆਪਣੇ ਚਰਨਾਂ ਦੀ ਪ੍ਰੀਤ ਪੈਦਾ ਕਰਦਾ ਹੈ। ਪਰ ਕਈ ਮਨੁੱਖ ਇਸ ਪ੍ਰੀਤ (ਦੀ ਦਾਤਿ) ਤੋਂ ਬਿਨਾ ਹੀ ਬਹੁਤ ਗੱਲਾਂ ਕਰਦੇ ਹਨ। (ਕਿ ਸਾਡੇ ਹਿਰਦੇ ਵਿਚ ਪ੍ਰਭੂ ਦੀ ਪ੍ਰੀਤ ਵੱਸ ਰਹੀ ਹੈ) ਅਜੇਹਾ ਮਨੁੱਖ ਝੂਠ ਬੋਲ ਕੇ ਝੂਠ ਹੀ (ਉਸ ਦਾ) ਫਲ ਪ੍ਰਾਪਤ ਕਰਦਾ ਹੈ (ਉਸ ਦੇ ਹਿਰਦੇ ਵਿਚ ਪ੍ਰੀਤ ਦੇ ਥਾਂ ਝੂਠ ਹੀ ਸਦਾ ਵੱਸਿਆ ਰਹਿੰਦਾ ਹੈ)੩।

ਹੇ ਜਗਤ ਨੂੰ ਜ਼ਿੰਦਗੀ ਦੇਣ ਵਾਲੇ ਹਰੀ! ਮੇਰੇ ਉਤੇ ਮੇਹਰ ਕਰ, (ਤਾ ਕਿ ਕੋਈ ਗੁਰਮੁਖ ਮਨੁੱਖ ਮੈਨੂੰ ਤੇਰੇ) ਸੰਤ ਜਨਾਂ ਦੀ ਚਰਨੀਂ ਲਾ ਦੇਵੇ। ਹੇ ਨਾਨਕ! (ਆਖ-ਹੇ ਪ੍ਰਭੂ!) ਮੈਂ ਆਪਣਾ ਸਿਰ ਕੱਟ ਦਿਆਂ, ਕੱਟ ਵੱਢ ਕੇ ਰੱਖ ਦਿਆਂ, ਜਿਸ ਉਤੇ ਚੜ੍ਹ ਕੇ ਕੋਈ ਸੰਤ ਜਨ ਮੈਨੂੰ ਆ ਮਿਲੇ (ਭਾਵ, ਮੈਂ ਸਦਕੇ ਕੁਰਬਾਨ ਜਾਂਵਾਂ ਉਸ ਰਸਤੇ ਤੋਂ ਜਿਸ ਰਸਤੇ ਕੋਈ ਸੰਤ ਆ ਕੇ ਮੈਨੂੰ ਮਿਲੇ।੪।੩।

ਰਾਮਕਲੀ ਮਹਲਾ ੪ ॥ ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥ {ਪੰਨਾ 881}

ਪਦਅਰਥ: ਹੋਵਹਿਹੋ ਜਾਣ {ਬਹੁ-ਵਚਨ}ਜਨ ਮਿਲਦਿਆਸੰਤ ਜਨਾਂ ਨੂੰ ਮਿਲਣ ਵਿਚ। ਕੁੰਟਚਸ਼ਮੇ। ਸਰਤਾਲਾਬ। ਨੀਕੇਸੋਹਣੇ। ਤਿਤੁਉਸ (ਚਸ਼ਮੇ) ਵਿਚ, ਉਸ (ਸਰੋਵਰ) ਵਿਚ।੧।

ਰਾਮਹੇ ਰਾਮ! ਮੋ ਕਉਮੈਨੂੰ। ਕਾਰੈਕਾਰ ਵਿਚ, ਸੇਵਾ ਵਿਚ। ਹਉਮੈਂ। ਪੀਸਉਪੀਸਉਂ, ਚੱਕੀ ਪੀਹਾਂ। ਪਗਪੈਰ {ਬਹੁ-ਵਚਨ}ਮਲਿਮਲ ਕੇ। ਧੂਰਿਚਰਨਾਂ ਦੀ ਧੂੜ। ਮੁਖਿਮੂੰਹ ਉਤੇ, ਮੱਥੇ ਉਤੇ।੧।ਰਹਾਉ।

ਸਤਿਗੁਰ ਮੇਲਿਗੁਰੂ ਦੀ ਸੰਗਤਿ ਵਿਚ। ਊਚੇਉੱਚੇ ਜੀਵਨ ਵਾਲੇ। ਮਿਲਿ ਸਤਿਗੁਰਗੁਰੂ ਨੂੰ ਮਿਲ ਕੇ। ਧਿਆਈਐਧਿਆਇਆ ਜਾ ਸਕਦਾ ਹੈ।੨।

ਪਰੇਪਏ। ਤਿਨ ਪਾਇਆਉਹਨਾਂ ਨੇ (ਪ੍ਰਭੂ ਦਾ ਮਿਲਾਪ) ਪਾ ਲਿਆ। ਲਾਜਇੱਜ਼ਤ। ਇਕਿ—{ਲਫ਼ਜ਼ 'ਇਕ' ਤੋਂ ਬਹੁ-ਵਚਨ} ਅਨੇਕਾਂ। ਸੁਆਇਸੁਆਰਥ ਦੀ ਖ਼ਾਤਰ। ਆਇਆ ਕੇ। ਬਹਹਿਬਹਿ ਜਾਂਦੇ ਹਨ।੩।

ਕਾਗਕਾਂ। ਜਾਇਜਾ ਕੇ। ਕਰੰਗਮੁਰਦਾਰ। ਬਿਖੂਵਿਸ਼ਟਾ (ਜ਼ਹਿਰ)ਮੁਖਿਮੂੰਹ ਵਿਚ। ਮੇਲਿਮਿਲਾ ਲੈ।੪।

ਅਰਥ: ਹੇ (ਮੇਰੇ) ਰਾਮ! ਮੈਨੂੰ (ਆਪਣੇ) ਸੰਤ ਜਨਾਂ ਦੀ ਸੇਵਾ ਵਿਚ ਲਾਈ ਰੱਖ। ਮੈਂ ਸੰਤ ਜਨਾਂ ਦੇ ਦਰ ਤੇ ਪਾਣੀ ਢੋਵਾਂ, ਪੱਖਾਂ ਝੱਲਾਂ, (ਆਟਾ) ਪੀਹਾਂ। ਮੈਂ ਸੰਤ ਜਨਾਂ ਦੇ ਪੈਰ ਮਲ ਮਲ ਕੇ ਧੋਵਾਂ, ਉਹਨਾਂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਤੇ ਲਾਂਦਾ ਰਹਾਂ।੧।ਰਹਾਉ।

ਹੇ ਭਾਈ! ਸੰਤ ਜਨਾਂ ਨੂੰ ਮਿਲਣ ਵਿਚ ਰਤਾ ਭੀ ਢਿੱਲ ਨਹੀਂ ਕਰਨੀ ਚਾਹੀਦੀ। ਜੇ ਮੇਰੇ ਵੱਡੇ ਭਾਗ ਜਾਗ ਪੈਣ (ਤਾਂ ਹੀ ਸੰਤ ਜਨਾਂ ਨੂੰ ਮਿਲਣ ਦਾ ਅਵਸਰ ਮਿਲਦਾ ਹੈ)ਹੇ ਭਾਈ! ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸੋਹਣੇ ਚਸ਼ਮੇ ਹਨ, ਸੋਹਣੇ ਸਰੋਵਰ ਹਨ। ਉਸ ਚਸ਼ਮੇ ਵਿਚ ਉਸ ਸਰੋਵਰ ਵਿਚ ਵੱਡੀ ਕਿਸਮਤ ਨਾਲ ਹੀ ਇਸ਼ਨਾਨ ਕਰ ਸਕੀਦਾ ਹੈ।੧।

ਹੇ ਭਾਈ! ਪ੍ਰਭੂ ਦੇ ਸੇਵਕ ਬੜੇ ਉੱਚੇ ਜੀਵਨ ਵਾਲੇ ਹੁੰਦੇ ਹਨ, ਉਹਨਾਂ ਦਾ ਮਿਲਾਪ ਸਤਿਗੁਰੂ ਦੀ ਸੰਗਤਿ ਵਿਚ ਬਣਿਆ ਰਹਿੰਦਾ ਹੈ। ਗੁਰੂ ਜੇਡਾ ਵੱਡਾ ਹੋਰ ਕੋਈ ਨਹੀਂ ਹੈ। ਗੁਰੂ ਨੂੰ ਮਿਲ ਕੇ ਹੀ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਗਏ, ਉਹਨਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਮੇਰੇ ਮਾਲਕ-ਪ੍ਰਭੂ ਨੇ ਉਹਨਾਂ ਦੀ (ਲੋਕ ਪਰਲੋਕ ਵਿਚ) ਇੱਜ਼ਤ ਰੱਖ ਲਈ। ਪਰ ਅਨੇਕਾਂ ਬੰਦੇ ਐਸੇ ਭੀ ਹਨ ਜੋ ਆਪਣੀ ਕਿਸੇ ਗ਼ਰਜ਼ ਦੀ ਖ਼ਾਤਰ ਗੁਰੂ ਦੇ ਦਰ ਤੇ ਆ ਬੈਠਦੇ ਹਨ ਅਤੇ ਬਗੁਲੇ ਵਾਂਗ ਸਮਾਧੀ ਲਾ ਲੈਂਦੇ ਹਨ।੩।

ਹੇ ਭਾਈ! ਬਗੁਲਾ ਅਤੇ ਕਾਂ ਨੀਚ ਦੀ ਸੰਗਤਿ ਹੀ ਪਸੰਦ ਕਰਦੇ ਹਨ (ਜੇ ਉਹ ਕਿਸੇ ਸੁਆਰਥ ਵਾਸਤੇ ਗੁਰੂ ਦੇ ਦਰ ਤੇ ਆਉਂਦੇ ਭੀ ਹਨ, ਤਾਂ ਇਥੋਂ) ਉੱਠ ਕੇ ਕੋਈ ਮੁਰਦਾਰ ਜਾਂ ਗੰਦ ਹੀ ਮੂੰਹ ਵਿਚ ਪਾਂਦੇ ਹਨ। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਨੂੰ ਗੁਰੂ ਦੀ ਸੰਗਤਿ ਵਿਚ ਮਿਲਾਈ ਰੱਖ। ਗੁਰੂ ਦੀ ਸੰਗਤਿ ਵਿਚ ਮਿਲ ਕੇ (ਕਾਂ ਤੋਂ) ਹੰਸ ਬਣ ਜਾਈਦਾ ਹੈ।੪।੪।

TOP OF PAGE

Sri Guru Granth Darpan, by Professor Sahib Singh