ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 884

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ {ਪੰਨਾ 884}

ਪਦਅਰਥ: ਅੰਗੀਕਾਰੁਪੱਖ, ਸਹਾਇਤਾ। ਅੰਗੀਕਾਰੁ ਕੀਆਪੱਖ ਕੀਤਾ, ਅੰਗ ਨਾਲ ਲਾਇਆ, ਚਰਨਾਂ ਵਿਚ ਜੋੜਿਆ, ਬਾਂਹ ਫੜੀ। ਪ੍ਰਭਿ ਅਪਨੈਆਪਣੇ ਪ੍ਰਭੂ ਨੇ। ਸਗਲੇਸਾਰੇ। ਬੈਰੀ—(ਕਾਮਾਇਕ) ਵੈਰੀ। ਸਾਧੇਵੱਸ ਵਿਚ ਕਰ ਦਿੱਤੇ। ਜਿਨਿਜਿਸ ਨੇ। ਜਿਨਿ ਬੈਰੀ—(ਕਾਮਾਦਿਕ) ਜਿਸ ਜਿਸ ਵੈਰੀ ਨੇ {ਨੋਟ:ਲਫ਼ਜ਼ 'ਜਿਨਿ' ਇਕ-ਵਚਨ ਹੈ}ਤੇਉਹ {ਬਹੁ-ਵਚਨ}ਲੈਫੜ ਕੇ।੧।

ਮੇਰਾਮੇਰਾ (ਰਾਖਾ)ਮਾਣੀਮਾਣੀਂ, ਮੈਂ ਮਾਣਦਾ ਹਾਂ। ਜਪੀਜਪੀਂ, ਜਪਦਾ ਰਹਾਂ। ਭਰਵਾਸਾਆਸਰਾ।੧।ਰਹਾਉ।

ਚੀਤਿਚਿੱਤ ਵਿਚ। ਆਵਸਿਆਉਂਦੀ। ਰਹਤ ਹੈਰਹਿੰਦਾ ਹੈ। ਸੁਆਮੀਹੇ ਸੁਆਮੀ! ਕੈ ਆਧਾਰਾਦੇ ਆਸਰੇ।੨।

ਹੋਇਹੋ ਜਾਂਦਾ ਹੈ। ਊਨਊਣਾ, ਮੁਥਾਜ। ਕਾਈ ਬਾਤਾਕਿਸੇ ਗੱਲੇ। ਤਤੁਮੂਲ, ਜਗਤ ਦਾ ਮੂਲ। ਸਾਰੁਨਿਚੋੜ, ਅਸਲ ਜੀਵਨਮਨੋਰਥ। ਪਰਮ ਪਦੁਸਭ ਤੋਂ ਉੱਚਾ ਆਤਮਕ ਦਰਜਾ। ਕਤਹੂਕਿਸੇ ਹੋਰ ਪਾਸੇ।੩।

ਬਰਨਿ ਨ ਸਾਕਉ—(ਸਾਕਉਂ) ਮੈਂ ਬਿਆਨ ਨਹੀਂ ਕਰ ਸਕਦਾ। ਸਾਚੇਹੇ ਸਦਾ ਕਾਇਮ ਰਹਿਣ ਵਾਲੇ! ਅਲਖਹੇ ਅਲੱਖ! ਅਲਖਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਤੁਲਜਿਸ ਦੇ ਗੁਣਾਂ ਨੂੰ ਤੋਲਿਆ ਨਾਹ ਜਾ ਸਕੇ, ਜਿਸ ਦੇ ਬਰਾਬਰ ਦਾ ਹੋਰ ਕੋਈ ਨਾਹ ਲੱਭ ਸਕੇ। ਥਾਹਡੂੰਘਾਈ।੪।

ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।

ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।

ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।

ਰਾਮਕਲੀ ਮਹਲਾ ੫ ॥ ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ ॥ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥ {ਪੰਨਾ 884}

ਪਦਅਰਥ: ਦਾਨਾ—(ਦਿਲ ਦੀ) ਜਾਣਨ ਵਾਲਾ। ਅਬਿਚਲੁਅਟੱਲ, ਸਦਾ ਕਾਇਮ ਰਹਿਣ ਵਾਲਾ। ਪਾਤੀਪਾਤਿ, ਕੁਲ। ਅਡੋਲੁਜਿਸ ਉਤੇ ਮਾਇਆ ਦੇ ਝਕੋਲਿਆਂ ਦਾ ਅਸਰ ਨਾਹ ਹੋ ਸਕੇ। ਤਾਤੀਤਾਤਿ, ਚਿੰਤਾ।੧।

ਏਕੈਇੱਕ ਹੀ। ਰਾਇਆਹੇ ਪਾਤਿਸ਼ਾਹ! ਤਉਤੇਰੀ। ਤੇਤੋਂ, ਨਾਲ।੧।ਰਹਾਉ।

ਸਾਗਰੁਸਮੁੰਦਰ। ਹਮਅਸੀ ਜੀਵ। ਮਹਿਵਿਚ, ਅੰਦਰ। ਮਾਣਕਮੋਤੀ। ਤਿਲੁਰਤਾ ਭਰ ਭੀ। ਸੰਕ ਝਿਜਕ। ਭੁੰਚਹ—{ਵਰਤਮਾਨ ਕਾਲ, ਉੱਤਮ ਪੁਰਖ, ਬਹੁ-ਵਚਨ} ਅਸੀ ਭੋਗਦੇ ਹਾਂ। ਨਿਹਾਲਾਪ੍ਰਸੰਨ।੨।

ਮੁਖਿਮੂੰਹ ਵਿਚ। ਖੀਰਾਦੁੱਧ। ਸਭਿਸਾਰੇ। ਸਦਸਦਾ। ਗੁਣੀਗੁਣਾਂ ਦਾ ਮਾਲਕ। ਗਹੀਰਾਡੂੰਘਾ, ਗੰਭੀਰ।੩।

ਪੂਰਨਸਰਬਵਿਆਪਕ। ਪੂਰਿ ਰਹੇਹਰ ਥਾਂ ਮੌਜੂਦ ਹੈ। ਸੰਪੂਰਨਮੁਕੰਮਲ ਤੌਰ ਤੇ। ਸੰਗਿ—(ਤੇਰੇ) ਨਾਲ। ਅਘਾਏਰੱਜ ਗਏ। ਮਿਲਤਮਿਲਦਿਆਂ, ਮਿਲਣ ਦਾ ਜਤਨ ਕਰਦਿਆਂ। ਮਿਲਿ ਰਹਿਆ—(ਪੂਰਨ ਤੌਰ ਤੇ) ਮਿਲ ਜਾਂਦਾ ਹੈ।੪।

ਅਰਥ: ਹੇ ਪ੍ਰਭੂ ਪਾਤਿਸ਼ਾਹ! (ਅਸਾਂ ਜੀਵਾਂ ਦਾ) ਸਿਰਫ਼ ਇਕ ਤੂੰ ਹੀ (ਖਸਮ) ਹੈਂ, ਤੂੰ ਹੀ ਹੈਂ। ਤੇਰੀ ਮੇਹਰ ਨਾਲ ਹੀ ਅਸੀ ਸੁਖ ਹਾਸਲ ਕਰਦੇ ਹਾਂ।੧।ਰਹਾਉ।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰੀ ਜਾਤ ਹੈਂ, ਤੂੰ ਹੀ ਮੇਰੀ ਕੁਲ ਹੈਂ (ਉੱਚੀ ਜਾਤਿ ਕੁਲ ਦਾ ਮਾਣ ਹੋਣ ਦੇ ਥਾਂ ਮੈਨੂੰ ਇਹੀ ਭਰੋਸਾ ਹੈ ਕਿ ਤੂੰ ਹੀ ਹਰ ਵੇਲੇ ਮੇਰੇ ਅੰਗ-ਸੰਗ ਹੈਂ)ਹੇ ਪਾਤਿਸ਼ਾਹ! ਮਾਇਆ ਦੇ ਝਕੋਲੇ ਤੇਰੇ ਉਤੇ ਅਸਰ ਨਹੀਂ ਕਰ ਸਕਦੇ, ਤੂੰ (ਮਾਇਆ ਦੇ ਟਾਕਰੇ ਤੇ) ਕਦੇ ਡੋਲਦਾ ਨਹੀਂ (ਜੇ ਮੇਰੇ ਉਤੇ ਤੇਰੀ ਕਿਰਪਾ ਰਹੇ ਤਾਂ) ਮੈਨੂੰ ਭੀ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ।੧।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਸਮੁੰਦਰ ਹੈਂ, ਅਸੀ ਤੇਰੇ ਹੰਸ ਹਾਂ, ਤੇਰੇ (ਚਰਨਾਂ) ਵਿਚ ਰਹਿ ਕੇ (ਤੇਰੀ ਸਿਫ਼ਤਿ-ਸਾਲਾਹ ਦੇ) ਮੋਤੀ ਤੇ ਲਾਲ ਪ੍ਰਾਪਤ ਕਰਦੇ ਹਾਂ। (ਇਹ ਮੋਤੀ ਲਾਲ) ਤੂੰ ਸਾਨੂੰ ਦੇਂਦਾ ਹੈਂ (ਸਾਡੇ ਔਗੁਣਾਂ ਵਲ ਤੱਕ ਕੇ) ਤੂੰ ਦੇਣੋਂ ਰਤਾ ਭਰ ਭੀ ਝਿਜਕ ਨਹੀਂ ਕਰਦਾ। ਅਸੀ ਜੀਵ ਉਹ ਮੋਤੀ ਲਾਲ ਸਦਾ ਵਰਤਦੇ ਹਾਂ ਤੇ ਪ੍ਰਸੰਨ ਰਹਿੰਦੇ ਹਾਂ।੨।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਅਸੀ ਜੀਵ ਤੇਰੇ ਬੱਚੇ ਹਾਂ, ਤੂੰ ਸਾਡਾ ਪਿਉ ਹੈਂ, ਤੂੰ ਸਾਡੇ ਮੂੰਹ ਵਿਚ ਦੁੱਧ ਪਾਂਦਾ ਹੈਂ। (ਤੇਰੀ ਗੋਦ ਵਿਚ) ਅਸੀ ਖੇਡਦੇ ਹਾਂ, ਸਾਰੇ ਲਾਡ ਕਰਦੇ ਹਾਂ, ਤੂੰ ਗੁਣਾਂ ਦਾ ਮਾਲਕ ਸਦਾ ਗੰਭੀਰ ਰਹਿੰਦਾ ਹੈਂ (ਅਸਾਂ ਬੱਚਿਆਂ ਦੇ ਔਗੁਣਾਂ ਵਲ ਨਹੀਂ ਤੱਕਦਾ)੩।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਸਰਬ-ਵਿਆਪਕ ਹੈਂ, ਮੁਕੰਮਲ ਤੌਰ ਤੇ ਹਰ ਥਾਂ ਮੌਜੂਦ ਹੈਂ, ਅਸੀ ਜੀਵ ਭੀ ਤੇਰੇ ਚਰਨਾਂ ਵਿਚ ਰਹਿ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹਿੰਦੇ ਹਾਂ। ਹੇ ਨਾਨਕ! (ਆਖ-ਪ੍ਰਭੂ-ਪਾਤਿਸ਼ਾਹ ਦੀ ਮੇਹਰ ਨਾਲ ਜੇਹੜਾ ਜੀਵ ਉਸ ਪ੍ਰਭੂ ਨੂੰ) ਮਿਲਣ ਦਾ ਜਤਨ ਹਰ ਵੇਲੇ ਕਰਦਾ ਰਹਿੰਦਾ ਹੈ, ਉਹ ਹਰ ਵੇਲੇ ਉਸ ਵਿਚ ਮਿਲਿਆ ਰਹਿੰਦਾ ਹੈ, ਤੇ, ਉਸ ਜੀਵ ਦੀ ਉੱਚੀ ਆਤਮਕ ਅਵਸਥਾ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੪।੬।

ਰਾਮਕਲੀ ਮਹਲਾ ੫ ॥ ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥ ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥ ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥ {ਪੰਨਾ 884}

ਪਦਅਰਥ: ਕਰਹੱਥ {ਬਹੁ-ਵਚਨ। ਕਰੁਇੱਕ ਹੱਥ}ਕਰਿ—{ਕ੍ਰਿਆ} ਕਰ ਕੇ, ਬਣਾ ਕੇ। ਤਾਲਛੈਣੇ। ਪਖਾਵਜੁਜੋੜੀ, ਤਬਲਾ। ਨੇਨਹੁਅੱਖਾਂ ਨੂੰ। ਮਾਥੈ—(ਹਰੇਕ ਜੀਵ ਦੇ) ਮੱਥੇ ਉੱਤੇ (ਲਿਖੇ ਲੇਖ। ਵਜਹਿਵੱਜਦੇ ਹਨ। ਕਰਨਹੁਕੰਨਾਂ ਵਿਚ। ਮਧੁਮਧੁਰ, ਮਿੱਠੀ। ਬਾਸੁਰੀਬੰਸਰੀ। ਜਿਹਵਾਜੀਭ। ਧੁਨਿ—{ध्वनि} ਆਵਾਜ਼, ਲਗਨ। ਆਗਾਜਾਗੱਜਦੀ ਹੈ। ਨਿਰਤਿਨਾਚ। ਕਰੇ ਕਰਿਕਰਿ ਕਰਿ, ਕਰ ਕਰ ਕੇ। ਨਾਚੈਨੱਚਦਾ ਹੈ। ਨਿਰਤਿ......ਨਾਚੈਮਨ ਹਰ ਵੇਲੇ ਨੱਚਦਾ ਹੈ। ਆਣੇਆਣਿ, ਲਿਆ ਕੇ, ਪਹਿਨ ਕੇ। ਘੂਘਰਘੁੰਘਰੂ।੧।

ਕੋਦੀ। ਨਿਰਤਿਕਾਰੀਨਾਚ। ਪੇਖੈਵੇਖਦਾ ਹੈ। ਪੇਖਨਹਾਰੁਵੇਖਣ ਦੀ ਸਮਰਥਾ ਵਾਲਾ। ਜੇਤਾਜਿਤਨਾ ਹੀ, ਸਾਰਾ ਹੀ। ਸੀਗਾਰੀਸਿੰਗਾਰ।੧।ਰਹਾਉ।

ਆਖਾਰ ਮੰਡਲੀ—(ਨਿਰਤਿਕਾਰੀ ਵਾਲਾ) ਅਖਾੜਾ। ਧਰਣਿਧਰਤੀ। ਸਬਾਈਸਾਰੀ। ਗਗਨੁਆਕਾਸ਼। ਪਵਨੁਹਵਾ, ਸੁਆਸ। ਵਿਚੋਲਾ—(ਜਿੰਦ ਤੇ ਸਰੀਰ ਦਾ) ਮਿਲਾਪ ਕਰਾਈ ਰੱਖਣ ਵਾਲਾ। ਜਲ ਤੇਪਾਣੀ ਤੋਂ, ਪਿਤਾ ਦੀ ਬੂੰਦ ਤੋਂ। ਓਪਤਿਉਤਪੱਤੀ। ਕਰਿਕਰ ਕੇ। ਪੁਤਰਾਸਰੀਰ, ਪੁਤਲਾ। ਕਿਰਤ—(ਪਿਛਲੇ ਜਨਮਾਂ ਦੇ) ਕੀਤੇ ਹੋਏ ਕਰਮਾਂ ਅਨੁਸਾਰ।੨।

ਦੁਇਦੋਵੇਂ। ਜਰੇਬਲ ਰਹੇ ਹਨ। ਚਰਾਗਾਦੀਵੇ। ਚਹੁ ਕੁੰਟ ਭੀਤਰਿਚਹੁੰਆਂ ਕੂਟਾਂ ਵਿਚ, ਸਾਰੀ ਸ੍ਰਿਸ਼ਟੀ ਵਿਚ। ਪਾਤਉਪਾਤਰ। ਦਸ ਪਾਤਉਦਸ ਪਾਤਰ, ਦਸ ਇੰਦ੍ਰੇ। ਪੰਚਪੰਜ (ਕਾਮਾਇਕ)ਸੰਗੀਤਾਡੂੰਮ। ਏਕੈ ਭੀਤਰਿਇਕ (ਸਰੀਰ) ਵਿਚ ਹੀ। ਸਾਥੇਇਕੱਠੇ। ਹੁਇਹੋ ਕੇ। ਭਿੰਨਵੱਖਰੇ। ਦਿਖਾਵਹਿਵਿਖਾਂਦੇ ਹਨ। ਸਭਹੁਸਭਨਾਂ ਵਿਚ। ਨਿਰਾਰੀਨਿਰਾਲੀ, ਵੱਖਰੀ। ਭਾਖੇਬੋਲੀ, ਪ੍ਰੇਰਨਾ, ਕਾਮਨਾ।੩।

ਘਰਿ ਘਰਿਹਰੇਕ ਘਰ ਵਿਚ, ਹਰੇਕ ਇੰਦ੍ਰੇ ਵਿਚ। ਘਟਿ ਘਟਿਹਰੇਕ ਸਰੀਰ ਵਿਚ। ਤੂਰਾ—(ਮਾਇਆ ਦਾ) ਵਾਜਾ। ਏਕਿ—('ਏਕ' ਤੋਂ ਬਹੁ-ਵਚਨ} ਮਾਇਆ ਦੇ ਕਈ ਵਾਜੇ। ਨਚਾਵਹਿ—(ਜੀਵਾਂ ਨੂੰ) ਨਚਾਂਦੇ ਹਨ। ਭਵਾਵਹਿਭਟਕਾਂਦੇ ਫਿਰਦੇ ਹਨ। ਇਕਿਬੇਅੰਤ ਜੀਵ। ਹੋਇ ਧੂਰਾਮਿੱਟੀ ਹੋ ਕੇ, ਰੁਲ ਕੇ, ਖ਼ੁਆਰ ਹੋ ਕੇ। ਆਇਆ ਕੇ। ਜਾਇਜਾ ਕੇ, ਮਰ ਕੇ। ਆਇ ਜਾਇਜਨਮ ਮਰਨ ਦੇ ਗੇੜ ਵਿਚ ਪੈ ਕੇ। ਨਾਨਕਹੇ ਨਾਨਕ! ਬਹੁਰਿਮੁੜ ਮੁੜ। ਜਿਸੁ ਭੇਟੈਜਿਸ ਨੂੰ ਮਿਲ ਪੈਂਦਾ ਹੈ।੪।

ਅਰਥ: (ਹੇ ਭਾਈ! ਜਗਤ ਵਿਚ) ਪਰਮਾਤਮਾ (ਦੀ ਰਚੀ ਰਚਨਾ) ਦਾ ਨਾਚ ਹੋ ਰਿਹਾ ਹੈ। (ਇਸ ਨਾਚ ਨੂੰ) ਵੇਖਣ ਦੀ ਸਮਰਥਾ ਵਾਲਾ ਦਇਆਵਾਨ ਪ੍ਰਭੂ (ਨਾਚ ਦੇ) ਇਸ ਸਾਰੇ ਸਾਜ ਸਿੰਗਾਰ ਨੂੰ ਆਪ ਵੇਖ ਰਿਹਾ ਹੈ।੧।ਰਹਾਉ।

ਹੇ ਭਾਈ! (ਹਰੇਕ ਜੀਵ ਦੇ) ਮੱਥੇ ਉਤੇ (ਲਿਖੇ ਲੇਖ, ਮਾਨੋ,) ਰਬਾਬ ਵੱਜ ਰਹੇ ਹਨ, (ਹਰੇਕ ਜੀਵ ਦੇ) ਕੰਨਾਂ ਵਿਚ (ਮਾਇਆ ਦੀ ਹੀ ਸ੍ਰੋਤ, ਮਾਨੋ,) ਮਿੱਠੀ (ਸੁਰ ਵਾਲੀ) ਬੰਸਰੀ ਵੱਜ ਰਹੀ ਹੈ, (ਹਰੇਕ ਜੀਵ ਨੂੰ) ਜੀਭ ਦਾ ਚਸਕਾ (ਮਾਨੋ) ਰਾਗ ਹੋ ਰਿਹਾ ਹੈ। (ਹੱਥ ਮਾਇਆ ਕਮਾਣ ਵਿਚ ਲੱਗੇ ਪਏ ਹਨ, ਅੱਖਾਂ ਮਾਇਕ ਪਦਾਰਥਾਂ ਨੂੰ ਹੀ ਵੇਖ ਰਹੀਆਂ ਹਨ)(ਹਰੇਕ ਮਨੁੱਖ ਦਾ) ਮਨ (ਰਬਾਬ, ਬੰਸਰੀ ਆਦਿਕ ਇਹਨਾਂ ਸਾਜਾਂ ਦੇ ਨਾਲ) (ਮਨੁੱਖ ਦੇ) ਹੱਥਾਂ ਨੂੰ ਛੈਣੇ ਬਣਾ ਕੇ ਅਤੇ ਅੱਖਾਂ ਨੂੰ ਤਬਲਾ ਬਣਾ ਕੇ; (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਨੂੰ) ਘੁੰਘਰੂ ਆਦਿਕ ਸਾਜ ਬਣਾ ਕੇ ਹਰ ਵੇਲੇ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ।੧।

(ਹੇ ਭਾਈ! ਸਭ ਜੀਵਾਂ ਦੇ ਮਨਾਂ ਦੇ ਨੱਚਣ ਵਾਸਤੇ) ਸਾਰੀ ਧਰਤੀ ਅਖਾੜਾ ਬਣੀ ਹੋਈ ਹੈ, ਇਸ ਦੇ ਉੱਪਰ ਆਕਾਸ਼-ਚੰਦੋਆ ਬਣਿਆ ਤਣਿਆ ਹੋਇਆ ਹੈ। (ਜੇਹੜਾ ਸਰੀਰ) ਪਾਣੀ ਤੋਂ ਪੈਦਾ ਹੁੰਦਾ ਹੈ (ਉਸ ਦਾ ਅਤੇ ਜਿੰਦ ਦਾ) ਮਿਲਾਪ ਕਰਾਈ ਰੱਖਣ ਵਾਲਾ (ਹਰੇਕ ਜੀਵ ਦੇ ਅੰਦਰ ਚੱਲ ਰਿਹਾ ਹਰੇਕ) ਸੁਆਸ ਹੈ। ਪੰਜ ਤੱਤਾਂ ਨੂੰ ਮਿਲਾ ਕੇ (ਪਰਮਾਤਮਾ ਨੇ ਹਰੇਕ ਜੀਵ ਦਾ) ਸਰੀਰ ਬਣਾਇਆ ਹੋਇਆ ਹੈ। (ਜੀਵ ਦੇ ਪਿਛਲੇ ਕੀਤੇ ਹੋਏ) ਕਰਮਾਂ ਅਨੁਸਾਰ ਸਰੀਰ ਦਾ ਮਿਲਾਪ ਪ੍ਰਾਪਤ ਹੋਇਆ ਹੋਇਆ ਹੈ।੨।

(ਹੇ ਭਾਈ! ਨਿਰਤ-ਕਾਰੀ ਵਾਲੇ ਇਸ ਧਰਤਿ-ਅਖਾੜੇ ਵਿਚ) ਚੰਦ ਅਤੇ ਸੂਰਜ ਦੋ ਦੀਵੇ ਬਲ ਰਹੇ ਹਨ, ਚੌਹੀਂ ਪਾਸੀਂ (ਚਾਨਣ ਦੇਣ ਲਈ) ਟਿਕਾਏ ਹੋਏ ਹਨ। (ਹਰੇਕ ਜੀਵ ਦੇ) ਦਸ ਇੰਦ੍ਰੇ ਅਤੇ ਪੰਜ (ਕਾਮਾਦਿਕ) ਡੂੰਮ ਇਕੋ ਸਰੀਰ ਵਿਚ ਹੀ ਇਕੱਠੇ ਹਨ। ਇਹ ਸਾਰੇ ਵੱਖ-ਵੱਖ ਹੋ ਕੇ ਆਪੋ ਆਪਣੇ ਭਾਵ (ਕਲੋਲ) ਵਿਖਾ ਰਹੇ ਹਨ, ਸਭਨਾਂ ਵਿਚ ਵੱਖਰੀ ਵੱਖਰੀ ਪ੍ਰੇਰਨਾ (ਕਾਮਨਾ) ਹੈ।੩।

ਹੇ ਭਾਈ! ਦਿਨ ਰਾਤ ਹਰੇਕ (ਜੀਵ ਦੇ ਹਰੇਕ) ਇੰਦ੍ਰੇ ਵਿਚ ਇਹ ਨਾਚ ਹੋ ਰਿਹਾ ਹੈ। ਹਰੇਕ ਸਰੀਰ ਵਿਚ ਮਾਇਆ ਦਾ ਵਾਜਾ ਵੱਜ ਰਿਹਾ ਹੈ। ਮਾਇਆ ਦੇ ਕਈ ਵਾਜੇ ਜੀਵਾਂ ਨੂੰ ਨਚਾ ਰਹੇ ਹਨ, ਕਈ ਵਾਜੇ ਜੀਵਾਂ ਨੂੰ ਭਟਕਾਂਦੇ ਫਿਰਦੇ ਹਨ, ਬੇਅੰਤ ਜੀਵ (ਇਹਨਾਂ ਦੇ ਪ੍ਰਭਾਵ ਹੇਠ) ਖ਼ੁਆਰ ਹੋ ਹੋ ਕੇ ਜਨਮ ਮਰਨ ਦੇ ਗੇੜ ਵਿਚ ਪੈ ਰਹੇ ਹਨ। ਹੇ ਨਾਨਕ! ਆਖ-ਜਿਸ ਜੀਵ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ (ਮਾਇਆ ਦੇ ਹੱਥਾਂ ਤੇ) ਮੁੜ ਮੁੜ ਨਹੀਂ ਨੱਚਦਾ।੪।੭।

TOP OF PAGE

Sri Guru Granth Darpan, by Professor Sahib Singh