ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 885

ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥ ਭਲੋ ਭਲੋ ਰੇ ਕੀਰਤਨੀਆ ॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥ {ਪੰਨਾ 885}

ਪਦਅਰਥ: ਏਕੈ ਓਅੰਕਾਰਿ—(ਕੇਵਲ) ਇਕ ਪਰਮਾਤਮਾ ਵਿਚ। ਏਕ ਧੁਨਿਇਕੋ ਲਗਨ, ਹਰ ਵੇਲੇ ਦੀ ਸੁਰਤਿ। ਏਕੈ ਰਾਗੁਇਕ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਦਾ ਰਾਗੁ। ਅਲਾਪੈਉਚਾਰਦਾ ਹੈ। ਏਕਾ ਦੇਸੀ—(ਸਿਰਫ਼) ਇਕ ਪ੍ਰਭੂ ਦੇ ਦੇਸ ਦਾ ਵਾਸੀ। ਏਕੁ ਦਿਖਾਵੈ—(ਹੋਰਨਾਂ ਨੂੰ ਭੀ) ਇਕ ਪ੍ਰਭੂ ਦਾ ਹੀ ਦਰਸ਼ਨ ਕਰਾਂਦਾ ਹੈ। ਏਕੋਇਕ ਪਰਮਾਤਮਾ ਹੀ। ਏਕਿ ਸੁਰਤਿਇਕ ਪ੍ਰਭੂ ਦਾ ਹੀ ਧਿਆਨ। ਸੇਵਾਭਗਤੀ। ਗੁਰ ਤੇਗੁਰੂ ਤੋਂ। ਜਾਪੈਜਪਦਾ ਹੈ।੧।ਰਹਾਉ।

ਰੇਹੇ ਭਾਈ! ਭਲੋ ਕੀਰਤਨੀਆਚੰਗਾ ਕੀਰਤਨੀ। ਕੀਰਤਨੀਆਕੀਰਤਨ ਕਰਨ ਵਾਲਾ ਰਾਸਧਾਰੀਆ। ਰਮਾਸਰਬਵਿਆਪਕ। ਗਾਉਗਾਂਦਾ ਹੈ। ਸੁਆਉਸੁਆਰਥ, ਖ਼ੁਦਗ਼ਰਜ਼ੀ।੧।ਰਹਾਉ।

ਬਜਿਤ੍ਰਵਾਜੇ, ਸਾਜ। ਸੰਤੋਖਾਸਤ ਸੰਤੋਖ ਦਇਆ ਆਦਿਕ ਨੂੰ। ਸਾਤ ਸੁਰਾਸੱਤ (ਸਾ, ਰੇ, ਗਾ, ਮਾ, ਪਾ, ਧਾ, ਨੀ,) ਸੁਰਾਂ। ਲੈਲੀਨਤਾ ਵਿਚ, ਪ੍ਰਭੂਚਰਨਾਂ ਵਿਚ ਮਗਨ ਰਹਿ ਕੇ। ਚਾਲੈਤੁਰਦਾ ਹੈ, ਕਿਰਤਕਾਰ ਕਰਦਾ ਹੈ। ਮਾਣੁ ਤਾਣੁਅਹੰਕਾਰ, ਆਪਣੀ ਤਾਕਤ ਦਾ ਭਰੋਸਾ। ਤਜਿਤਜੇ, ਤਿਆਗਦਾ ਹੈ। ਤਾਨਾਤਾਨਪਲਟਾ। ਬੀਗਾਵਿੰਗਾ। ਪਾਉ ਨ ਬੀਗਾ ਘਾਲੈਵਿੰਗਾ ਪੈਰ ਨਹੀਂ ਧਰਦਾ, ਮੰਦੇ ਪਾਸੇ ਨਹੀਂ ਜਾਂਦਾ। ਫੇਰੀਨਿਰਤਕਾਰੀ ਵੇਲੇ ਭੁਆਂਟਣੀ। ਫੇਰੁਜਨਮ ਮਰਨ ਦਾ ਗੇੜ। ਬੰਧਿਬੰਧੇ, ਬੰਨ੍ਹਦਾ ਹੈ। ਪਾਲੈਪੱਲੇ।੨।

ਨਾਰਦੀਨਾਰਦ ਵਾਲੀ ਨਿਰਤਕਾਰੀ। ਨਰਹਰਪਰਮਾਤਮਾ। ਹਦੂਰੇਹਾਜ਼ਰ ਨਾਜ਼ਰ, ਅੰਗਸੰਗ। ਘੂੰਘਰ ਖੜਕੁਘੁੰਘਰੂਆਂ ਦਾ ਖੜਾਕ। ਵਿਸੂਰਚਿੰਤਾਝੋਰੇ। ਸਹਜ ਅਨੰਦਆਤਮਕ ਅਡੋਲਤਾ ਦਾ ਅਨੰਦ। ਭਾਵੈਹਾਵਭਾਵ, ਕਲੋਲ। ਨਿਰਤਿਕਾਰੀਨਾਚ, ਮੂਰਤੀ ਦੀ ਪੂਜਾ ਵੇਲੇ ਨਾਚ। ਜਨਮਿਜਨਮ ਵਿਚ।੩।

ਕੋਕੋਈ ਮਨੁੱਖ। ਠਾਕੁਰ ਭਾਵੈਪਰਮਾਤਮਾ ਨੂੰ ਪਿਆਰਾ ਲੱਗਦਾ ਹੈ। ਕੋਟਿ ਮਧਿਕ੍ਰੋੜਾਂ ਵਿਚੋਂ। ਜਾਵਉਜਾਵਉਂ, ਮੈਂ ਜਾਂਦਾ ਹਾਂ। ਟੇਕਸਰਨ। ਤਿਸੁਉਸ (ਸਾਧ ਸੰਗਤਿ) ਦਾ। ਏਕਇਕੋ ਟੇਕ, ਇਕੋ ਆਸਰਾ।੪।

ਅਰਥ: ਹੇ ਭਾਈ! ਜੇਹੜਾ ਮਨੁੱਖ ਮਾਇਆ ਦੇ ਧੰਧੇ ਛੱਡ ਕੇ, ਮਾਇਆ ਦੀ ਗ਼ਰਜ਼ ਛੱਡ ਕੇ, ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦਾ ਹੈ, ਉਹੀ ਹੈ ਸਭ ਤੋਂ ਚੰਗਾ ਰਾਸਧਾਰੀਆ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਦਰ ਤੇ ਰਾਸ ਪਾਣ ਵਾਲਾ ਉਹ ਮਨੁੱਖ) ਸਿਰਫ਼ ਇਕ ਪਰਮਾਤਮਾ (ਦੇ ਚਰਨਾਂ) ਵਿਚ ਲਿਵ ਲਾਈ ਰੱਖਦਾ ਹੈ, ਸਿਰਫ਼ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ, ਸਿਰਫ਼ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਇਕ ਪਰਮਾਤਮਾ ਦਾ ਹੀ ਉਪਦੇਸ਼ ਕਰਦਾ ਹੈ, (ਉਸ ਰਾਸਧਾਰੀਏ ਨੂੰ) ਇਕ ਪਰਮਾਤਮਾ ਹੀ ਹਰ ਥਾਂ ਵੱਸਦਾ ਦਿੱਸਦਾ ਹੈ। ਉਸ ਦੀ ਸੁਰਤਿ ਸਿਰਫ਼ ਪਰਮਾਤਮਾ ਵਿਚ ਹੀ ਲੱਗੀ ਰਹਿੰਦੀ ਹੈ, ਉਹ ਸਿਰਫ਼ ਪ੍ਰਭੂ ਦੀ ਹੀ ਭਗਤੀ ਕਰਦਾ ਹੈ। ਗੁਰੂ ਪਾਸੋਂ (ਸਿੱਖਿਆ ਲੈ ਕੇ) ਉਹ ਸਿਰਫ਼ ਪਰਮਾਤਮਾ ਦਾ ਹੀ ਨਾਮ ਜਪਦਾ ਰਹਿੰਦਾ ਹੈ।੧।

(ਹੇ ਭਾਈ! ਪ੍ਰਭੂ ਦੇ ਦਰ ਦਾ ਰਾਸਧਾਰੀਆ ਸਤ) ਸੰਤੋਖ (ਆਦਿਕ ਗੁਣਾਂ) ਨੂੰ ਪੰਜ (ਕਿਸਮ ਦੇ) ਸਾਜ ਬਣਾਂਦਾ ਹੈ, ਪ੍ਰਭੂ-ਚਰਨਾਂ ਵਿਚ ਲੀਨ ਰਹਿ ਕੇ ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੈ-ਇਹੀ ਉਸ ਵਾਸਤੇ (ਸਾ, ਰੇ ਆਦਿਕ) ਸੱਤ ਸੁਰਾਂ (ਦਾ ਆਲਾਪ ਹੈ। ਉਹ ਮਨੁੱਖ ਆਪਣੀ ਤਾਕਤ ਦਾ ਭਰੋਸਾ ਤਿਆਗਦਾ ਹੈ-ਇਹੀ ਉਸ ਦਾ ਵਾਜਾ (ਵਜਾਣਾ) ਹੈ। ਉਹ ਮਨੁੱਖ ਮੰਦੇ ਪਾਸੇ ਪੈਰ ਨਹੀਂ ਧਰਦਾ-ਇਹੀ ਉਸ ਵਾਸਤੇ ਤਾਨ-ਪਲਟਾ (ਆਲਾਪ) ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਪੱਲੇ ਬੰਨ੍ਹੀ ਰੱਖਦਾ ਹੈ (ਹਿਰਦੇ ਵਿਚ ਵਸਾਈ ਰੱਖਦਾ ਹੈ। ਇਸ ਸ਼ਬਦ ਦੀ ਬਰਕਤ ਨਾਲ ਉਸ ਨੂੰ) ਕਦੇ ਜਨਮ-ਮਰਨ ਦਾ ਗੇੜ ਨਹੀਂ ਹੁੰਦਾ-ਇਹੀ (ਰਾਸ ਪਾਣ ਵੇਲੇ) ਉਸ ਦੀ ਨਾਚ-ਭੁਆਂਟਣੀ ਹੈ।੨।

(ਹੇ ਭਾਈ! ਪ੍ਰਭੂ ਦੇ ਦਰ ਦਾ ਰਾਸਧਾਰੀਆ) ਪਰਮਾਤਮਾ ਨੂੰ (ਸਦਾ ਆਪਣੇ) ਅੰਗ-ਸੰਗ ਜਾਣਦਾ ਹੈ-ਇਹ ਹੈ ਉਸ ਦੇ ਵਾਸਤੇ ਨਾਰਦ-ਭਗਤੀ ਵਾਲਾ ਨਾਚ। (ਇਸ ਤਰ੍ਹਾਂ) ਉਹ (ਦੁਨੀਆ ਦੇ ਸਾਰੇ) ਚਿੰਤਾ-ਝੋਰੇ ਤਿਆਗ ਦੇਂਦਾ ਹੈ-ਇਹ ਹੈ ਉਸ ਲਈ ਘੂੰਘਰੂਆਂ ਦੀ ਛਣਕਾਰ। (ਪ੍ਰਭੂ ਦੇ ਦਰ ਦਾ ਰਾਸਧਾਰੀਆ) ਆਤਮਕ ਅਡੋਲਤਾ ਦਾ ਸੁਖ ਮਾਣਦਾ ਹੈ (ਮਾਨੋ, ਉਹ) ਨਿਰਤਕਾਰੀ ਦੇ ਕਲੋਲ ਵਿਖਾ ਰਿਹਾ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਇਹ ਨਿਰਤਕਾਰੀ ਕਰਦਾ ਹੈ, ਉਹ ਜਨਮਾਂ ਦੇ ਗੇੜ ਵਿਚ ਨਹੀਂ ਪੈਂਦਾ।੩।

ਹੇ ਭਾਈ! ਜੇ ਕ੍ਰੋੜਾਂ ਵਿਚੋਂ ਕੋਈ ਮਨੁੱਖ ਆਪਣੇ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਤਾਂ ਉਹ (ਪ੍ਰਭੂ ਦਾ) ਇਹ ਕੀਰਤਨ ਗਾਂਦਾ ਹੈ। ਹੇ ਨਾਨਕ! ਆਖ-ਮੈਂ ਤਾਂ ਸਾਧ ਸੰਗਤਿ ਦੀ ਸਰਨੀਂ ਪੈਂਦਾ ਹਾਂ, ਕਿਉਂਕਿ ਸਾਧ ਸੰਗਤਿ ਨੂੰ ਕੀਰਤਨ ਹੀ ਜ਼ਿੰਦਗੀ ਦਾ) ਇਕੋ ਇਕ ਸਹਾਰਾ ਹੈ।੪।੮।

ਰਾਮਕਲੀ ਮਹਲਾ ੫ ॥ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥ ਕਾਰਣ ਕਰਣ ਕਰੀਮ ॥ਕਿਰਪਾ ਧਾਰਿ ਰਹੀਮ ॥੧॥ ਰਹਾਉ ॥ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥ {ਪੰਨਾ 885}

ਪਦਅਰਥ: ਗੁਸਈਆਗੋਸਾਈਂ। ਅਲਾਇਅੱਲਾ।੧।

ਕਾਰਣ ਕਰਣਜਗਤ ਦਾ ਕਾਰਣ, ਜਗਤ ਦਾ ਮੂਲ। ਕਰਣਜਗਤ। ਕਰਮੁਬਖ਼ਸ਼ਸ਼। ਕਰੀਮਬਖ਼ਸ਼ਸ਼ ਕਰਨ ਵਾਲਾ। ਕਿਰਪਾ ਧਾਰਿਕਿਰਪਾਧਾਰਿ, ਕਿਰਪਾ ਕਰਨ ਵਾਲਾ। ਰਹੀਮਰਹਿਮ ਕਰਨ ਵਾਲਾ।੧।ਰਹਾਉ।

ਨਾਵੈਨ੍ਹਾਵੈ, ਇਸ਼ਨਾਨ ਕਰਦਾ ਹੈ। ਤੀਰਥਿਤੀਰਥ ਉੱਤੇ। ਹਜ ਜਾਇਕਾਅਬੇ ਦਾ ਦਰਸ਼ਨ ਕਰਨ ਜਾਂਦਾ ਹੈ। ਸਿਰੁ ਨਿਵਾਇਨਮਾਜ਼ ਪੜ੍ਹਦਾ ਹੈ।੨।

ਕਤੇਬਕੁਰਾਨ, ਅੰਜੀਲ ਆਦਿਕ ਪੱਛਮੀ ਧਰਮਾਂ ਦੇ ਧਾਰਮਿਕ ਗ੍ਰੰਥ। ਓਢੈਪਹਿਨਦਾ ਹੈ। ਨੀਲਨੀਲੇ ਕੱਪੜੇ। ਸੁਪੇਦਚਿੱਟੇ ਕੱਪੜੇ।੩।

ਤੁਰਕੁਮੁਸਲਮਾਨ। ਬਾਛੈਮੰਗਦਾ ਹੈ, ਚਾਹੁੰਦਾ ਹੈ। ਭਿਸਤੁਬਹਿਸ਼ਤ। ਸੁਰਗਿੰਦੂਸੁਰਗਇੰਦੂ, ਇੰਦਰ ਦੇਵਤੇ ਦਾ ਸੁਰਗ।੪।

ਜਿਨਿਜਿਸ (ਮਨੁੱਖ) ਨੇ। ਤਿਨਿਉਸ (ਮਨੁੱਖ) ਨੇ।੫।

ਅਰਥ: ਹੇ ਸਾਰੇ ਜਗਤ ਦੇ ਮੂਲ! ਹੇ ਬਖ਼ਸ਼ਿੰਦ! ਹੇ ਕਿਰਪਾਲ! ਹੇ ਰਹਿਮ ਕਰਨ ਵਾਲੇ! (ਜੀਵਾਂ ਨੇ ਆਪੋ ਆਪਣੇ ਧਰਮ-ਪੁਸਤਕਾਂ ਦੀ ਬੋਲੀ ਅਨੁਸਾਰ ਤੇਰੇ ਵਖ ਵਖ ਨਾਮ ਰੱਖੇ ਹੋਏ ਹਨ, ਪਰ ਤੂੰ ਸਭ ਦਾ ਸਾਂਝਾ ਹੈਂ)੧।ਰਹਾਉ।

ਹੇ ਭਾਈ! ਕੋਈ ਮਨੁੱਖ (ਪਰਮਾਤਮਾ ਦਾ ਨਾਮ) 'ਰਾਮ ਰਾਮ' ਉਚਾਰਦਾ ਹੈ, ਕੋਈ ਉਸ ਨੂੰ 'ਖ਼ੁਦਾਇ, ਖ਼ੁਦਾਇ' ਆਖਦਾ ਹੈ। ਕੋਈ ਮਨੁੱਖ ਉਸ ਨੂੰ 'ਗੋਸਾਈਂ' ਆਖ ਕੇ ਉਸ ਦੀ ਭਗਤੀ ਕਰਦਾ ਹੈ, ਕੋਈ 'ਅੱਲਾ' ਆਖ ਕੇ ਬੰਦਗੀ ਕਰਦਾ ਹੈ।੧।

ਹੇ ਭਾਈ! ਕੋਈ ਮਨੁੱਖ ਕਿਸੇ ਤੀਰਥ ਉਤੇ ਇਸ਼ਨਾਨ ਕਰਦਾ ਹੈ, ਕੋਈ ਮਨੁੱਖ (ਮੱਕੇ) ਹੱਜ ਕਰਨ ਵਾਸਤੇ ਜਾਂਦਾ ਹੈ। ਕੋਈ ਮਨੁੱਖ (ਪ੍ਰਭੂ ਦੀ ਮੂਰਤੀ ਬਣਾ ਕੇ) ਪੂਜਾ ਕਰਦਾ ਹੈ, ਕੋਈ ਨਮਾਜ਼ ਪੜ੍ਹਦਾ ਹੈ।੨।

ਹੇ ਭਾਈ! ਕੋਈ (ਹਿੰਦੂ) ਵੇਦ ਆਦਿਕ ਧਰਮ-ਪੁਸਤਕ ਪੜ੍ਹਦਾ ਹੈ, ਕੋਈ (ਮੁਸਲਮਾਨ ਆਦਿਕ) ਕੁਰਾਨ ਅੰਜੀਲ ਆਦਿਕ ਪੜ੍ਹਦਾ ਹੈ। ਕੋਈ (ਮੁਸਲਮਾਨ ਹੋ ਕੇ) ਨੀਲੇ ਕੱਪੜੇ ਪਹਿਨਦਾ ਹੈ, ਕੋਈ (ਹਿੰਦੂ) ਚਿੱਟੇ ਬਸਤ੍ਰ ਪਾਂਦਾ ਹੈ।੩।

ਹੇ ਭਾਈ! ਕੋਈ ਮਨੁੱਖ ਆਖਦਾ ਹੈ 'ਮੈਂ ਮੁਸਲਮਾਨ ਹਾਂ', ਕੋਈ ਆਖਦਾ ਹੈ 'ਮੈਂ ਹਿੰਦੂ ਹਾਂ'ਕੋਈ ਮਨੁੱਖ (ਪਰਮਾਤਮਾ ਪਾਸੋਂ) ਬਹਿਸ਼ਤ ਮੰਗਦਾ ਹੈ, ਕੋਈ ਸੁਰਗ ਮੰਗਦਾ ਹੈ।੪।

ਹੇ ਨਾਨਕ! ਆਖ-ਜਿਸ ਮਨੁੱਖ ਨੇ ਪਰਮਾਤਮਾ ਦਾ ਹੁਕਮ ਪਛਾਣਿਆ ਹੈ, ਉਸ ਨੇ ਮਾਲਕ-ਪ੍ਰਭੂ ਦਾ ਭੇਤ ਪਾ ਲਿਆ ਹੈ (ਕਿ ਉਸ ਨੂੰ ਕਿਵੇਂ ਪ੍ਰਸੰਨ ਕਰ ਸਕੀਦਾ ਹੈ)੯।

ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥ {ਪੰਨਾ 885}

ਪਦਅਰਥ: ਪਵਨੈ ਮਹਿਹਵਾ ਵਿਚ ਹੀ। ਪਵਨੁਹਵਾ, ਸੁਆਸ। ਸਮਾਇਆਮਿਲ ਜਾਂਦਾ ਹੈ। ਕਵਨ ਟੇਕਕੇਹੜਾ ਆਸਰਾ? ਭੁਲੇਖੇ ਦੇ ਕਾਰਨ ਹੀ।੧।

ਰੇਹੇ ਭਾਈ! ਕਉਨੁ ਮੂਆ—(ਅਸਲ ਵਿਚ) ਕੋਈ ਭੀ ਨਹੀਂ ਮਰਦਾ। ਬ੍ਰਹਮ ਗਿਆਨੀਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਮਨੁੱਖ, ਗੁਰਮੁਖ, ਗੁਰੂ। ਮਿਲਿਮਿਲ ਕੇ। ਤਉਤਾਂ। ਚਲਤੁਖੇਡ, ਤਮਾਸ਼ਾ।੧।ਰਹਾਉ।

ਅਗਲੀਅਗਾਂਹ ਵਰਤਣ ਵਾਲੀ। ਊਠਿਉੱਠ ਕੇ। ਸਿਧਾਈਚਲਾ ਜਾਂਦਾ ਹੈ। ਬੰਧਬੰਧਨ। ਭਖਲਾਏਬਰੜਾਉਂਦਾ ਹੈ। ਅੰਧ—(ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ।੨।

ਕਰਤਾਰਿਕਰਤਾਰ ਨੇ। ਹੁਕਮਿ—(ਪ੍ਰਭੂ ਦੇ) ਹੁਕਮ ਵਿਚ ਹੀ। ਅਪਾਰਿ ਹੁਕਮਿਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਦੀ ਰਾਹੀਂ {ਲਫ਼ਜ਼ 'ਅਪਾਰਿ' ਅਤੇ 'ਹੁਕਮਿ' ਇਕੋ ਹੀ 'ਕਾਰਕ' (Case) ਵਿਚ ਹਨ}੩।

ਜੋਜਿਹੋ ਜਿਹਾ। ਜਾਣਹੁਤੁਸੀ ਸਮਝਦੇ ਹੋ। ਇਹੁਇਹ ਜੀਵਾਤਮਾ ਨੂੰ। ਸੋਉਹੋ ਜਿਹਾ। ਕਉਨੂੰ, ਤੋਂ। ਬਲਿ ਜਾਉਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ। ਗੁਰਿਗੁਰੂ ਨੇ। ਭਰਮੁਭੁਲੇਖਾ। ਆਵੈਜੰਮਦਾ ਹੈ। ਜਾਇਆਮਰਦਾ ਹੈ।੪।

ਅਰਥ: ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ। ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ।੧।ਰਹਾਉ।

(ਹੇ ਭਾਈ! ਜਦੋਂ ਅਸੀ ਇਹ ਸਮਝਦੇ ਹਾਂ ਕਿ ਕੋਈ ਪ੍ਰਾਣੀ ਮਰ ਗਿਆ ਹੈ, ਅਸਲ ਵਿਚ ਇਹ ਹੁੰਦਾ ਹੈ ਕਿ ਉਸ ਦੇ ਪੰਜ-ਤੱਤੀ ਸਰੀਰ ਵਿਚੋਂ) ਸੁਆਸ ਹਵਾ ਵਿਚ ਮਿਲ ਜਾਂਦਾ ਹੈ, (ਸਰੀਰ ਦੀ) ਮਿੱਟੀ (ਧਰਤੀ ਦੀ) ਮਿੱਟੀ ਨਾਲ ਮਿਲ ਜਾਂਦੀ ਹੈ, ਜੀਵਾਤਮਾ (ਸਰਬ-ਵਿਆਪਕ) ਜੋਤਿ ਨਾਲ ਜਾ ਰਲਦਾ ਹੈ। (ਮੁਏ ਨੂੰ) ਰੋਣ ਵਾਲਾ ਭੁਲੇਖੇ ਦੇ ਕਾਰਨ ਹੀ ਰੋਂਦਾ ਹੈ।੧।

(ਹੇ ਭਾਈ! ਕਿਸੇ ਦੇ ਸਰੀਰਕ ਵਿਛੋੜੇ ਤੇ ਰੋਣ ਵਾਲਾ ਪ੍ਰਾਣੀ ਉਸ ਵੇਲੇ) ਅਗਾਂਹ (ਸਦਾ) ਬੀਤਣ ਵਾਲੀ ਗੱਲ ਨਹੀਂ ਸਮਝਦਾ ਕਿ ਜੇਹੜਾ (ਹੁਣ ਕਿਸੇ ਦੇ ਵਿਛੋੜੇ ਤੇ) ਰੋ ਰਿਹਾ ਹੈ (ਆਖ਼ਰ) ਉਸ ਨੇ ਭੀ ਇਥੋਂ ਕੂਚ ਕਰ ਜਾਣਾ ਹੈ। (ਹੇ ਭਾਈ! ਜੀਵਾਂ ਨੂੰ) ਭਰਮ ਅਤੇ ਮੋਹ ਦੇ ਬੰਧਨ ਬੱਝੇ ਹੋਏ ਹਨ, (ਜੀਵਾਤਮਾ ਅਤੇ ਸਰੀਰ ਦਾ ਮਿਲਾਪ ਤਾਂ ਸੁਪਨੇ ਵਾਂਗ ਹੈ, ਇਹ ਆਖ਼ਰ) ਸੁਪਨਾ ਹੋ ਕੇ ਬੀਤ ਜਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ (ਵਿਅਰਥ ਹੀ) ਬਰੜਾਂਦਾ ਹੈ।੨।

ਹੇ ਭਾਈ! ਇਹ ਜਗਤ ਤਾਂ ਕਰਤਾਰ ਨੇ ਇਕ ਖੇਡ ਰਚੀ ਹੋਈ ਹੈ। ਉਸ ਕਰਤਾਰ ਦੇ ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਵਿਚ ਹੀ ਜੀਵ ਇਥੇ ਆਉਂਦੇ ਰਹਿੰਦੇ ਹਨ ਤੇ ਇਥੋਂ ਜਾਂਦੇ ਰਹਿੰਦੇ ਹਨ। ਉਂਞ ਕੋਈ ਭੀ ਜੀਵਾਤਮਾ ਕਦੇ ਮਰਦਾ ਨਹੀਂ ਹੈ, ਕਿਉਂਕਿ ਇਹ ਮਰਨ-ਜੋਗਾ ਹੀ ਨਹੀਂ। ਇਹ ਜੀਵਾਤਮਾ ਕਦੇ ਨਾਸ ਨਹੀਂ ਹੁੰਦਾ, ਇਸ ਦਾ ਅਸਲਾ ਜੁ ਸਦਾ ਕਾਇਮ ਰਹਿਣ ਵਾਲਾ ਹੀ ਹੋਇਆ।੩।

ਹੇ ਭਾਈ! ਤੁਸੀ ਇਸ ਜੀਵਾਤਮਾ ਨੂੰ ਜਿਹੋ ਜਿਹਾ ਸਮਝ ਰਹੇ ਹੋ, ਇਹ ਉਹੋ ਜਿਹਾ ਨਹੀਂ ਹੈ। ਮੈਂ ਉਸ ਮਨੁੱਖ ਤੋਂ ਕੁਰਬਾਨ ਹਾਂ, ਜਿਸ ਨੇ ਇਹ ਅਸਲੀਅਤ ਸਮਝ ਲਈ ਹੈ। ਹੇ ਨਾਨਕ! ਆਖ-ਗੁਰੂ ਨੇ ਜਿਸ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ।੪।੧੦।

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ {ਪੰਨਾ 885-886}

ਪਦਅਰਥ: ਤੂੰ ਜੀਵਹਿਤੂੰ ਜੀਊਂਦਾ ਰਹੇਂਗਾ, ਤੈਨੂੰ ਆਤਮਕ ਜੀਵਨ ਮਿਲਿਆ ਰਹੇਗਾ। ਮਹਾ ਕਾਲੁਭਿਆਨਕ ਆਤਮਕ ਮੌਤ।੧।ਰਹਾਉ।

ਕੋਟਿਕ੍ਰੋੜਾਂ। ਭ੍ਰਮਿ ਭ੍ਰਮਿ ਭ੍ਰਮਿਮੁੜ ਮੁੜ ਭਟਕ ਭਟਕ ਕੇ। ਆਇਓਤੂੰ (ਇਸ ਮਨੁੱਖਾ ਜਨਮ ਵਿਚ) ਆਇਆ ਹੈਂ। ਵਡੈ ਭਾਗਿਵੱਡੀ ਕਿਸਮਤ ਨਾਲ। ਪਾਇਓਤੂੰ ਹਾਸਲ ਕੀਤਾ ਹੈ। ਸਾਧ ਸੰਗੁਗੁਰੂ ਦਾ ਸਾਥ।੧।

ਉਧਾਰੁ—(ਕ੍ਰੋੜਾਂ ਜਨਮਾਂ ਤੋਂ) ਪਾਰਉਤਾਰਾ। ਬਾਬਾਹੇ ਭਾਈ! ਨਾਨਕੁ ਆਖੈਨਾਨਕ ਦੱਸਦਾ ਹੈ।੨।

ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।

ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧।

ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

TOP OF PAGE

Sri Guru Granth Darpan, by Professor Sahib Singh