ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 893

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ {ਪੰਨਾ 893}

ਪਦਅਰਥ: ਰੈਣਿ—{रजनि} ਰਾਤ। ਦਿਨਸੁਦਿਨ। ਜਪਉਜਪਉਂ, ਮੈਂ ਜਪਦਾ ਰਹਾਂ। ਆਗੈਪਰਲੋਕ ਵਿਚ। ਪਾਵਉਪਾਵਉਂ, ਮੈਂ ਹਾਸਲ ਕਰ ਲਵਾਂ। ਸੋਗੁਗ਼ਮ, ਚਿੰਤਾ। ਹੋਵੀਹੋਵੇਗਾ। ਨਾ ਬਿਆਪੈਆਪਣਾ ਜ਼ੋਰ ਨਹੀਂ ਪਾ ਸਕਦਾ।੧।

ਸੰਤਹੁਹੇ ਸੰਤ ਜਨੋ! ਬ੍ਰਹਮ ਗਿਆਨੀਪਰਮਾਤਮਾ ਨਾਲ ਸਾਂਝ ਰੱਖਣ ਵਾਲਾ। ਬ੍ਰਹਮ ਗਿਆਨੀ ਸੰਤਹੁਪਰਮਾਤਮਾ ਨਾਲ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਖੋਜਹੁਭਾਲ ਕਰੋ। ਬਿਸਮਅਸਚਰਜ। ਬਿਸਮਨ ਬਿਸਮਬਹੁਤ ਹੀ ਹੈਰਾਨ ਕਰਨ ਵਾਲੀ। ਬਿਸਮਾਦਾਹੈਰਾਨੀ ਪੈਦਾ ਕਰਨ ਵਾਲੀ ਅਵਸਥਾ। ਪਰਮ ਗਤਿਸਭ ਤੋਂ ਉੱਚੀ ਆਤਮਕ ਅਵਸਥਾ। ਪਰਾਨੀਹੇ ਪ੍ਰਾਣੀ!੧।ਰਹਾਉ।

ਗਨਿਗਿਣ ਕੇ। ਮਿਨਿਮਿਣ ਕੇ। ਬੀਚਾਰਿਵਿਚਾਰ ਕੇ। ਕੋਕੋਈ। ਸਕੈ ਨ ਤਾਰਿਤਾਰਿ ਨ ਸਕੈ। ਉਪਾਵ—{ਲਫ਼ਜ਼ 'ਉਪਾਉ' ਤੋਂ ਬਹੁ-ਵਚਨ}ਸਗਲਸਾਰੇ। ਸੰਗਿਨਾਲ। ਭਵਜਲੁਸੰਸਾਰਸਮੁੰਦਰ। ਤਰੀਐਤਰਿਆ ਜਾ ਸਕਦਾ ਹੈ। ਕੈ ਰੰਗਿਦੇ ਪ੍ਰੇਮ ਵਿਚ ਰਿਹਾਂ।੨।

ਦੇਹੀਸਰੀਰ। ਧੋਇਧੋ ਕੇ। ਦੁਬਿਧਾਦੁਚਿੱਤਾਪਨ, ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣਾ। ਫੈਲੁਖਿਲਾਰਾ, ਪਸਾਰਾ। ਅਉਖਧੁਦਾਰੂ, ਦਵਾਈ। ਤਾ ਕਾਉਸ (ਮਨੁੱਖ) ਦਾ।੩।

ਤੇਤੋਂ। ਕਬਹੁ ਨਕਦੇ ਭੀ ਨ। ਗਪਾਲਹੇ ਗੋਪਾਲ! {ਅੱਖਰ '' ਦੇ ਨਾਲ ਦੋ ਲਗਾਂ ਹਨ ੋ ਅਤੇ ੁ। ਅਸਲ ਲਫ਼ਜ਼ 'ਗੋਪਾਲ' ਹੈ, ਇਥੇ 'ਗੁਪਾਲ' ਪੜ੍ਹਨਾ ਹੈ)ਹੋਵਾਹੋਵਾਂ, ਮੈਂ ਹੋ ਜਾਵਾਂ। ਸਰਧਾਤਾਂਘ, ਇੱਛਾ। ਪੂਰਿਪੂਰੀ ਕਰ।੪।

ਅਰਥ: ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।੧।ਰਹਾਉ।

(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।੧।

ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ)ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।੨।

(ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।੩।

ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ-ਨਾਨਕ ਦੀ ਇਹ ਤਾਂਘ ਪੂਰੀ ਕਰ।੪।੨੨।੩੩।

ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ {ਪੰਨਾ 893}

ਪਦਅਰਥ: ਗੁਰਦੇਵਹੇ ਗੁਰਦੇਵ! ਸਮਰਥੁਸਭ ਤਾਕਤਾਂ ਦਾ ਮਾਲਕ। ਸੋਉਹ ਬੰਦਾ। ਜਿਸੁਜਿਸ ਉਤੇ। ਕਰਮੁਬਖ਼ਸ਼ਸ਼।੧।

ਤਰਣਬੇੜੀ। ਪ੍ਰਭਹੇ ਪ੍ਰਭੂ! ਗਹੀਫੜੀ। ਮਨ ਮੇਰੈਮੇਰੇ ਮਨ ਨੇ। ਠਾਉਥਾਂ।੧।ਰਹਾਉ।

ਜਪਿਜਪ ਕੇ। ਜਪਿ ਜਪਿਮੁੜ ਮੁੜ ਜਪ ਕੇ। ਜੀਵਾਜੀਵਾਂ, ਮੈਂ ਜੀਉਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਪਾਵਉਪਾਵਉਂ, ਮੈਂ ਪ੍ਰਾਪਤ ਕਰਦਾ ਹਾਂ। ਮਨ ਤੇਮਨ ਤੋਂ। ਜਾਇਚਲਾ ਜਾਂਦਾ ਹੈ। ਦੁਰਮਤਿਭੈੜੀ ਮਤਿ। ਰਾਚੈਰਚਦਾ ਹੈ, ਲੀਨ ਹੁੰਦਾ ਹੈ। ਨਾਇਨਾਮ ਵਿਚ।੨।

ਸਿਉਨਾਲ। ਚਰਨ ਕਮਲਕੌਲ ਫੁੱਲਾਂ ਵਰਗੇ ਸੋਹਣੇ ਚਰਨ। ਨਿਰਮਲਪਵਿੱਤਰ। ਰੀਤਿਮਰਯਾਦਾ। ਭਉਡਰ। ਨਿਰਭਉਡਰਰਹਿਤ ਪਰਮਾਤਮਾ। ਮਨਿਮਨ ਵਿਚ। ਅੰਮ੍ਰਿਤ ਨਾਮੁਆਤਮਕ ਜੀਵਨ ਦੇਣ ਵਾਲਾ ਨਾਮ। ਰਸਨਾਜੀਭ (ਨਾਲ)੩।

ਕੋਟਿਕ੍ਰੋੜਾਂ। ਸਚਾਸਦਾ ਕਾਇਮ ਰਹਿਣ ਵਾਲਾ। ਲਾਹੇਖੱਟੀ, ਨਫ਼ਾ। ਤੋਟਿਘਾਟਾ। ਅਖੁਟਕਦੇ ਨਾਹ ਮੁੱਕਣ ਵਾਲੇ। ਭੰਡਾਰਖ਼ਜ਼ਾਨੇ। ਸੋਹਹਿਸੋਭਦੇ ਹਨ। ਦੁਆਰਦੁਆਰਿ, ਦਰਵਾਜ਼ੇ ਤੇ।੪।

ਅਰਥ: ਹੇ ਪ੍ਰਭੂ! ਤੇਰਾ ਨਾਮ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ। ਮੇਰੇ ਮਨ ਨੇ ਇਕ ਤੇਰੀ ਹੀ ਓਟ ਲਈ ਹੈ। ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰੇ ਵਾਲੀ) ਥਾਂ ਨਹੀਂ ਸੁੱਝਦੀ।੧।ਰਹਾਉ।

ਹੇ ਸਰਬ-ਗੁਣ ਭਰਪੂਰ ਤੇ ਸਭ ਤੋਂ ਵੱਡੇ ਦੇਵਤੇ! ਮੈਂ ਤੇਰੀ ਸਰਨ ਆਇਆ ਹਾਂ। ਤੈਥੋਂ ਬਿਨਾ ਮੈਨੂੰ ਕੋਈ ਹੋਰ (ਸਹਾਈ) ਨਹੀਂ (ਦਿੱਸਦਾ। ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹਰ ਥਾਂ ਵਿਆਪਕ ਪਰਮੇਸ਼ਰ ਹੈਂ। ਉਹੀ ਮਨੁੱਖ ਤੇਰਾ ਧਿਆਨ ਧਰ ਸਕਦਾ ਹੈ ਜਿਸ ਉਤੇ ਤੇਰੀ ਪੂਰੀ ਬਖ਼ਸ਼ਸ਼ ਹੋਵੇ।੧।

ਹੇ ਮੇਰੇ ਗੁਰਦੇਵ! ਤੇਰਾ ਨਾਮ ਜਪ ਜਪ ਕੇ ਮੈਂ (ਇਥੇ) ਆਤਮਕ ਜੀਵਨ ਹਾਸਲ ਕਰ ਰਿਹਾ ਹਾਂ, ਅਗਾਂਹ ਤੇਰੀ ਹਜ਼ੂਰੀ ਵਿਚ ਮੈਂ (ਟਿਕਣ ਜੋਗਾ) ਥਾਂ ਪ੍ਰਾਪਤ ਕਰ ਸਕਾਂਗਾ। ਹੇ ਪ੍ਰਭੂ! ਜਿਹੜਾ ਮਨੁੱਖ ਤੇਰੇ ਨਾਮ ਵਿਚ ਲੀਨ ਹੁੰਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਦੂਰ ਹੋ ਜਾਂਦੀ ਹੈ, ਉਸ ਦੇ ਮਨ ਤੋਂ ਦੁੱਖ-ਕਲੇਸ਼ ਤੇ (ਮਾਇਆ ਦੇ ਮੋਹ ਦਾ) ਹਨੇਰਾ ਚਲਾ ਜਾਂਦਾ ਹੈ।੨।

(ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਹੀ) ਪੂਰੇ ਗੁਰੂ ਦੀ ਪਵਿੱਤਰ ਜੀਵਨ-ਮਰਯਾਦਾ ਹੈ (ਜਿਹੜਾ ਮਨੁੱਖ ਇਹ ਮਰਯਾਦਾ ਧਾਰਨ ਕਰਦਾ ਹੈ, ਉਸ ਦਾ) ਪਿਆਰ (ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ ਬਣ ਜਾਂਦਾ ਹੈ। ਜਿਹੜਾ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ ਨਿੱਤ ਜਪਦਾ ਹੈ, ਡਰ-ਰਹਿਤ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ (ਇਸ ਵਾਸਤੇ ਉਸ ਦਾ ਹਰੇਕ) ਡਰ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ। (ਭਗਤੀ ਦਾ ਸਦਕਾ ਉਹਨਾਂ ਦੇ ਪਹਿਲੇ ਕ੍ਰੋੜਾਂ ਜਨਮਾਂ ਦੇ (ਮਾਇਆ ਦੇ) ਬੰਧਨ ਕੱਟੇ ਜਾਂਦੇ ਹਨ (ਜੀਵ ਇਥੇ ਜਗਤ ਵਿਚ ਹਰਿ-ਨਾਮ-ਧਨ ਦਾ ਵਣਜ ਕਰਨ ਆਉਂਦੇ ਹਨ। ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ) ਸਦਾ ਕਾਇਮ ਰਹਿਣ ਵਾਲਾ ਨਾਮ-ਧਨ-ਨਫ਼ਾ ਖੱਟ ਲੈਂਦੇ ਹਨ (ਉਹਨਾਂ ਪਾਸ ਇਸ ਨਾਮ-ਧਨ ਦੇ) ਕਦੇ ਨਾਹ ਮੁੱਕਣ ਵਾਲੇ ਖ਼ਜ਼ਾਨੇ (ਭਰ ਜਾਂਦੇ ਹਨ ਜਿਨ੍ਹਾਂ ਵਿਚ) ਕਦੇ ਘਾਟਾ ਨਹੀਂ ਪੈਂਦਾ।੪।੨੩।੩੪।

ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥ {ਪੰਨਾ 893-894}

ਪਦਅਰਥ: ਸਤੁਦਾਨ, ਸੇਵਾ। ਗਿਆਨਪਰਮਾਤਮਾ ਨਾਲ ਜਾਣ-ਪਛਾਣ, ਉੱਚੇ ਆਤਮਕ ਜੀਵਨ ਦੀ ਸੂਝ। ਸਹਜਆਤਮਕ ਅਡੋਲਤਾ। ਪੋਤਾਪੋਤਹ, ਖ਼ਜ਼ਾਨਾ। ਭਗਤਾ ਹਵਾਲੈਭਗਤਾਂ ਦੇ ਵੱਸ ਵਿਚ।੧।

ਕੋਦਾ। ਭੰਡਾਰੁਖ਼ਜ਼ਾਨਾ। ਖਾਤਖਾਂਦਿਆਂ। ਖਰਚਿਖ਼ਰਚ ਕੇ, ਵਰਤ ਕੇ। ਤੋਟਿਕਮੀ। ਪਾਰਾਵਾਰੁ—{ਪਾਰਅਵਾਰ} ਪਾਰਲਾ ਤੇ ਉਰਲਾ ਬੰਨਾ।੧।ਰਹਾਉ।

ਨਿਰਮੋਲਕਜਿਸ ਦਾ ਮੁੱਲ ਨਾਹ ਪਾਇਆ ਜਾ ਸਕੇ। ਗੁਣੀਗੁਣਾਂ ਦਾ ਮਾਲਕ ਪ੍ਰਭੂ। ਗਹੀਰਾਡੂੰਘਾ, ਸਮੁੰਦਰ। ਅਨਹਦ {अन्हत} ਬਿਨਾ ਵਜਾਏ ਵੱਜਣ ਵਾਲੀ, ਇੱਕਰਸ ਜਾਰੀ ਰਹਿਣ ਵਾਲੀ। ਬਾਣੀਸਿਫ਼ਤਿ-ਸਾਲਾਹ ਦੀ ਰੌ। ਪੂੰਜੀਸਰਮਾਇਆ, ਰਾਸ। ਸੰਤਨ ਹਥਿਸੰਤਾਂ ਦੇ ਹੱਥ ਵਿਚ। ਕੂੰਜੀਕੁੰਜੀ।੨।

ਸੁੰਨਸੁੰਞ, ਫੁਰਨਿਆਂ ਦਾ ਅਭਾਵ, ਜਿੱਥੇ ਕੋਈ ਮਾਇਕ ਫੁਰਨਾ ਨਾਹ ਉੱਠੇ। ਤਹਉਥੇ, ਉਸ ਹਿਰਦੇ ਵਿਚ। ਗੁਫਾ ਆਸਨੁਗੁਫ਼ਾ ਵਿਚ ਟਿਕਾਣਾ। ਬਾਸਨੁਵਾਸ। ਸੰਗਿਨਾਲ। ਗੋਸਟਿਮਿਲਾਪ। ਹਰਖਖ਼ੁਸ਼ੀ। ਸੋਗਗ਼ਮ। ਮਰਤ ਮੌਤ।੩।

ਕਰਿਕਰ ਕੇ। ਜਿਸੁਜਿਸ ਮਨੁੱਖ ਨੂੰ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਤਿਨਿਉਸ (ਮਨੁੱਖ) ਨੇ। ਦਇਆਲਹੇ ਦਇਆ ਦੇ ਘਰ ਪ੍ਰਭੂ! ਨਾਨਕ ਅਰਦਾਸਿਨਾਨਕ ਦੀ ਅਰਜ਼ੋਈ। ਵਰਤਣਿਹਰ ਵੇਲੇ ਵਰਤੀ ਜਾਣ ਵਾਲੀ ਸ਼ੈ। ਰਾਸਿਪੂੰਜੀ, ਸਰਮਾਇਆ।੪।

ਅਰਥ: (ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ। ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ।੧।ਰਹਾਉ।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ, ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ। ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ। ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ।੧।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ (ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੁੰਦਾ ਹੈ)(ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ। (ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ।੨।

(ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ, (ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ। (ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ, ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ।੩।

(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ। ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ।੪।੨੪।੩੫।

TOP OF PAGE

Sri Guru Granth Darpan, by Professor Sahib Singh