ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 894

ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ {ਪੰਨਾ 894}

ਪਦਅਰਥ: ਮਹਿਮਾਵਡਿਆਈ। ਨ ਜਾਨਹਿਨਹੀਂ ਜਾਣਦੇ {ਬਹੁ-ਵਚਨ}ਬੇਦਚਾਰੇ ਵੇਦ {ਬਹੁ-ਵਚਨ}ਬ੍ਰਹਮੇਅਨੇਕਾਂ ਬ੍ਰਹਮਾ {ਬਹੁ-ਵਚਨ}ਭੇਦ—(ਪਰਮਾਤਮਾ ਦੇ) ਦਿਲ ਦੀ ਗੱਲ।੧।

ਗਤਿਹਾਲਤ। ਜਾਨੈਜਾਣਦਾ ਹੈ। ਸੁਣਿਸੁਣ ਕੇ। ਅਵਰਹੋਰਨਾਂ ਪਾਸੋਂ। ਵਖਾਨੈ—(ਜਗਤ) ਬਿਆਨ ਕਰਦਾ ਹੈ।੧।ਰਹਾਉ।

ਸੰਕਰਅਨੇਕਾਂ ਸ਼ਿਵ। ਭੇਵਭੇਦ। ਹਾਰੇਥੱਕ ਗਏ। ਜਾਨੈਜਾਣਦੀ। ਮਰਮਭੇਦ। ਅਲਖਅਲੱਖ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ।੨।

ਅਪਨੈ ਰੰਗਿਆਪਣੀ ਮੌਜ ਵਿਚ। ਕਰਤਾਕਰਦਾ ਰਹਿੰਦਾ ਹੈ। ਕੇਲਖੇਲ, ਕੌਤਕ, ਤਮਾਸ਼ੇ। ਬਿਛੋਰੈਵਿਛੋੜਦਾ ਹੈ। ਆਪੇਆਪ ਹੀ। ਇਕਿ—{ਬਹੁ-ਵਚਨ ਲਫ਼ਜ਼ 'ਇਕ' ਤੋਂ} ਅਨੇਕ ਜੀਵ। ਭਰਮੇਭਰਮ ਵਿਚ ਹੀ। ਕੀਆਪੈਦਾ ਕੀਤਾ ਹੋਇਆ (ਜਗਤ)ਜਣਾਏਸੂਝ ਦੇਂਦਾ ਹੈ।੩।

ਸਾਚੀ ਸਾਖੀਸਦਾ ਕਾਇਮ ਰਹਿਣ ਵਾਲੀ ਗੱਲ। ਸੋਉਹ ਕੁਝ। ਬੋਲਹਿਬੋਲਦੇ ਹਨ {ਬਹੁ-ਵਚਨ}ਪੇਖਹਿਵੇਖਦੇ ਹਨ। ਆਖੀ—(ਆਪਣੀਆਂ) ਅੱਖਾਂ ਨਾਲ। ਲੇਪੁਪ੍ਰਭਾਵ, ਅਸਰ। ਪੁੰਨਿਪੁੰਨ ਨੇ। ਪਾਪਿਪਾਪ ਨੇ। ਆਪੇ ਆਪਿਆਪਣੇ ਵਰਗਾ ਆਪ ਹੀ ਆਪ।੪।

ਅਰਥ: (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧।

(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੨।

(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ।੩।

(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ।੪।੨੫।੩੬।

ਰਾਮਕਲੀ ਮਹਲਾ ੫ ॥ ਕਿਛਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥ ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥ {ਪੰਨਾ 894}

ਪਦਅਰਥ: ਕਿਛਹੂ ਕਾਜੁਕੋਈ ਭੀ (ਚੰਗਾ) ਕੰਮ। ਕੀਓਕੀਤਾ। ਜਾਨਿਜਾਣ ਕੇ, ਮਿਥ ਕੇ। ਗਿਆਨਿਗਿਆਨਚਰਚਾ ਵਿਚ। ਸੁਰਤਿਧਿਆਨ, ਲਗਨ। ਸੀਲਚੰਗਾ ਸੁਭਾਉ। ਨ ਜਾਨਉਨ ਜਾਨਉਂ, ਮੈਂ ਨਹੀਂ ਜਾਣਦਾ। ਕਰਮਕਰਮ ਕਾਂਡ।੧।

ਠਾਕੁਰਹੇ ਠਾਕੁਰ! ਭੂਲਹ—(ਜੇ) ਅਸੀ ਭੁੱਲਾਂ ਕਰਦੇ ਹਾਂ। ਚੂਕਹ—(ਜੇ) ਅਸੀ ਖੁੰਝਦੇ ਹਾਂ। ਪ੍ਰਭਹੇ ਪ੍ਰਭੂ!੧।ਰਹਾਉ।

ਰਿਧਿ—(Supernatural Power) ਕਰਾਮਾਤੀ ਤਾਕਤ ਜਿਸ ਨਾਲ ਮਨਇੱਛਤ ਪਦਾਰਥ ਪ੍ਰਾਪਤ ਕੀਤੇ ਜਾ ਸਕਣ। ਸਿਧਿਕਰਾਮਾਤੀ ਤਾਕਤ। ਬੁਧਿਉੱਚੀ ਸੂਝਬੂਝ। ਬਿਖੈਵਿਸ਼ੇ। ਬਿਆਧਿ—{व्याधि} ਸਰੀਰਕ ਰੋਗ। ਗਾਵ ਮਹਿਪਿੰਡ ਵਿਚ {ਲਫ਼ਜ਼ 'ਗਾਉ' ਤੋਂ ਸੰਬੰਧਕ ਦੇ ਕਾਰਨ 'ਗਾਵ' ਬਣ ਗਿਆ ਹੈ}ਟੇਕਆਸਰਾ।੨।

ਜੀਵਉਜੀਵਉਂ, ਮੈਂ ਜੀਊਂਦਾ ਹਾਂ। ਮਨਿਮਨ ਵਿਚ। ਬਿਸ੍ਰਾਮੁਧਰਵਾਸ। ਪਾਪ ਖੰਡਨਪਾਪਾਂ ਦਾ ਨਾਸ ਕਰਨ ਵਾਲਾ। ਪ੍ਰਭਹੇ ਪ੍ਰਭੂ! ਅਗਨਤੁ—{ਗਨਤੁ} ਲੇਖੇ ਤੋਂ ਪਰੇ। ਜੀਅ ਕਾਜਿੰਦ ਦਾ। ਜਿਸਹਿਜਿਸ ਨੂੰ। ਜਣਾਵਹਿਤੂੰ ਸਮਝ ਬਖ਼ਸ਼ਦਾ ਹੈਂ। ਤਿਨਿਉਸ ਮਨੁੱਖ ਨੇ। ਤੂਤੈਨੂੰ।੩।

ਉਪਾਇਓ—(ਤੂੰ) ਪੈਦਾ ਕੀਤਾ ਹੈ। ਸਗਲਸਾਰੇ ਜੀਵ। ਅਰਾਧਹਿਅਰਾਧਦੇ ਹਨ, ਯਾਦ ਕਰਦੇ ਹਨ। ਗੁਣਤਾਸਗੁਣਾਂ ਦਾ ਖ਼ਜ਼ਾਨਾ। ਤੇਰੈਤੈਥੋਂ। ਸਾਹਿਬੁਮਾਲਕ।੪।

ਅਰਥ: ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਮੇਰੇ ਠਾਕੁਰ! ਜੇ ਅਸੀ ਭੁੱਲਾਂ ਕਰਦੇ ਹਾਂ, ਜੇ ਅਸੀ (ਜੀਵਨ-ਰਾਹ ਤੋਂ) ਖੁੰਝਦੇ ਹਾਂ, ਤਾਂ ਭੀ ਹੇ ਪ੍ਰਭੂ! ਅਸੀ ਤੇਰੇ ਹੀ ਹਾਂ, ਤੈਥੋਂ ਬਿਨਾ ਸਾਡਾ ਹੋਰ ਕੋਈ ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਮੈਨੂੰ ਕੋਈ ਸਮਝ ਨਹੀਂ ਕਿ ਕਰਮ-ਕਾਂਡ ਕਿਹੋ ਜਿਹੇ ਹੁੰਦੇ ਹਨ; ਜਪਾਂ ਤਪਾਂ ਸੀਲ-ਧਰਮ ਨੂੰ ਭੀ ਮੈਂ ਨਹੀਂ ਜਾਣਦਾ। ਹੇ ਪ੍ਰਭੂ! ਗਿਆਨ-ਚਰਚਾ ਵਿਚ ਭੀ ਮੇਰੀ ਸੁਰਤਿ ਮੇਰੀ ਮਤਿ ਨਹੀਂ ਟਿਕਦੀ। ਮੈਂ ਇਹੋ ਜਿਹਾ ਕੋਈ ਭੀ ਕੰਮ ਮਿਥ ਕੇ ਨਹੀਂ ਕਰਦਾ।੧।

ਹੇ ਮੇਰੇ ਪ੍ਰਭੂ! ਕਰਾਮਾਤੀ ਤਾਕਤਾਂ ਦੀ ਸੂਝ-ਬੂਝ ਤੇ ਪ੍ਰਕਾਸ਼ ਮੇਰੇ ਅੰਦਰ ਨਹੀਂ ਹੈ। ਵਿਕਾਰਾਂ ਤੇ ਰੋਗਾਂ ਦੇ ਇਸ ਸਰੀਰ-ਪਿੰਡ ਵਿਚ ਮੇਰਾ ਵਸੇਬਾ ਹੈ। ਹੇ ਮੇਰੇ ਸਿਰਜਣਹਾਰ! ਮੇਰੇ ਮਨ ਵਿਚ ਸਿਰਫ਼ ਤੇਰੇ ਨਾਮ ਦਾ ਸਹਾਰਾ ਹੈ।੨।

ਹੇ ਮੇਰੇ ਪ੍ਰਭੂ! ਮੇਰੇ ਮਨ ਵਿਚ (ਸਿਰਫ਼) ਇਹ ਧਰਵਾਸ ਹੈ ਕਿ ਤੇਰਾ ਨਾਮ ਪਾਪਾਂ ਦਾ ਨਾਸ ਕਰਨ ਵਾਲਾ ਹੈ; (ਤੇਰਾ ਨਾਮ) ਸੁਣ ਸੁਣ ਕੇ ਹੀ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਪ੍ਰਭੂ! ਤੇਰੀਆਂ ਤਾਕਤਾਂ ਗਿਣੀਆਂ ਨਹੀਂ ਜਾ ਸਕਦੀਆਂ, ਤੂੰ ਹੀ ਜਿੰਦ-ਦੇਣ ਵਾਲਾ ਹੈਂ। ਜਿਸ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਉਸ ਨੇ ਹੀ ਤੇਰੇ ਨਾਲ ਜਾਣ ਪਛਾਣ ਪਾਈ ਹੈ।੩।

ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਸਾਰੇ ਜੀਵ ਤੇਰਾ ਹੀ ਆਰਾਧਨ ਕਰਦੇ ਹਨ, ਜਿਸ ਜਿਸ ਜੀਵ ਨੂੰ ਤੂੰ ਪੈਦਾ ਕੀਤਾ ਹੈ, ਉਸ ਨੂੰ ਤੇਰੀ (ਸਹਾਇਤਾ ਦੀ) ਹੀ ਆਸ ਹੈ। ਤੇਰਾ ਦਾਸ ਨਾਨਕ ਤੈਥੋਂ ਸਦਕੇ ਜਾਂਦਾ ਹੈ (ਤੇ ਆਖਦਾ ਹੈ-) ਤੂੰ ਮੇਰਾ ਮਾਲਕ ਹੈਂ, ਤੂੰ ਬੇਅੰਤ ਹੈਂ, ਤੂੰ ਸਦਾ ਦਇਆ ਕਰਨ ਵਾਲਾ ਹੈਂ।੪।੨੬।੩੭।

ਭਾਵ: ਪਰਮਾਤਮਾ ਦਾ ਨਾਮ ਹੀ ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਕੋਈ ਕਰਮ-ਧਰਮ, ਕੋਈ ਗਿਆਨ-ਚਰਚਾ, ਕੋਈ ਰਿੱਧੀਆਂ ਸਿੱਧੀਆਂ ਇਸ ਦੀ ਬਰਾਬਰੀ ਨਹੀਂ ਕਰ ਸਕਦੀਆਂ।

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ {ਪੰਨਾ 894-895}

ਪਦਅਰਥ: ਦਇਆਲਦਇਆ ਦਾ ਘਰ। ਕੋਟਿਕ੍ਰੋੜਾਂ। ਭਵਜਨਮ, ਜਨਮਾਂ ਦੇ ਗੇੜ। ਖੰਡੇਨਾਸ ਹੋ ਜਾਂਦੇ ਹਨ। ਨਿਮਖ—{निमेष} ਅੱਖ ਦੇ ਫਰਕਣ ਜਿਤਨਾ ਸਮਾ। ਖਿਆਲਧਿਆਨ। ਸਗਲ ਜੰਤਸਾਰੇ ਜੀਵ। ਮਿਲੀਐ ਪ੍ਰਭਪ੍ਰਭੂ ਨੂੰ ਮਿਲ ਪਈਦਾ ਹੈ। ਗੁਰ ਮਿਲਿਗੁਰੂ ਨੂੰ ਮਿਲ ਕੇ। ਗੁਰ ਮੰਤਗੁਰੂ ਦਾ ਉਪਦੇਸ਼ (ਲੈ ਕੇ)੧।

ਕੋਦਾ। ਪੂਰਨਸਰਬਵਿਆਪਕ। ਸੁਆਮੀਮਾਲਕ। ਘਟਿ ਘਟਿਹਰੇਕ ਸਰੀਰ ਵਿਚ। ਰਾਤਾਰਮਿਆ ਹੋਇਆ।੧।ਰਹਾਉ।

ਤਾ ਕੀਉਸ (ਪ੍ਰਭੂ) ਦੀ। ਗਹੀਫੜੀ। ਮਨਹੇ ਮਨ! ਓਟਆਸਰਾ। ਤੇਤੋਂ। ਛੋਟਖ਼ਲਾਸੀ। ਹਿਰਦੇ ਵਿਚ। ਜਪਿਜਪ ਕੇ। ਮਾਹਿਵਿਚ।੨।

ਤਰਣਜਹਾਜ਼। ਪ੍ਰਾਣ ਅਧਾਰਜਿੰਦ ਦਾ ਆਸਰਾ। ਊਚੇ ਤੇ ਊਚਉੱਚੇ ਤੋਂ ਉੱਚਾ, ਸਭ ਤੋਂ ਉੱਚਾ। ਅਪਾਰ—{ਪਾਰ} ਜਿਸ ਦੀ ਹਸਤੀ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ।੩।

ਸਾਰੁਸਾਂਭ, ਸੰਭਾਲ, ਗ੍ਰਹਿਣ ਕਰ। ਜਿਤੁਜਿਸ (ਮਤਿ) ਦੀ ਰਾਹੀਂ। ਸਿਮਰੀਜੈਸਿਮਰਿਆ ਜਾ ਸਕਦਾ ਹੈ। ਕਰਿਕਰ ਕੇ। ਸਹਜਆਤਮਕ ਅਡੋਲਤਾ। ਨਾਉਨਾਮ।੪।

ਅਰਥ: ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ। ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕ੍ਰੋੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ। ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ। ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ।੧।

ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ। ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ। ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ। ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ।੩।

ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ। ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ)ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ।੪।੨੭।੩੮।

TOP OF PAGE

Sri Guru Granth Darpan, by Professor Sahib Singh