ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 897

ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥ {ਪੰਨਾ 897}

ਪਦਅਰਥ: ਕੋਟਿਕ੍ਰੋੜ। ਜਪਤਜਪਦਿਆਂ। ਸੰਤਾਪਦੁੱਖਕਲੇਸ਼। ਚਰਨ ਕਮਲਕੌਲਫੁੱਲਾਂ ਵਰਗੇ ਸੋਹਣੇ ਚਰਨ। ਮਾਨਿਮਨ ਵਿਚ। ਮਹਾ ਬਿਕਾਰਵੱਡੇ ਵੱਡੇ ਐਬ। ਤੇਤੋਂ। ਸਭਿਸਾਰੇ।੧।

ਕੋਦਾ। ਗਾਉਗਾਇਆ ਕਰ। ਪ੍ਰਾਣੀਹੇ ਪ੍ਰਾਣੀ! ਅਕਥਪੂਰੇ ਤੌਰ ਤੇ ਨਾਹ ਦੱਸੀ ਜਾ ਸਕਣ ਵਾਲੀ, ਕਦੇ ਨਾਹ ਮੁੱਕ ਸਕਣ ਵਾਲੀ। ਸਾਚੀਅਟੱਲ, ਸਦਾ ਟਿਕੀ ਰਹਿਣ ਵਾਲੀ। ਪੂਰਨਸਰਬਵਿਆਪਕ। ਜੋਤਿਰੂਹ, ਜਿੰਦ। ਜੋਤੀਜੋਤਿਰੂਪ ਹਰੀ ਵਿਚ।੧।ਰਹਾਉ।

ਤ੍ਰਿਸਨਾਤ੍ਰੇਹ, ਲਾਲਚ। ਸਭਸਾਰੀ। ਸੰਤ ਪ੍ਰਸਾਦਿਗੁਰੂਸੰਤ ਦੀ ਕਿਰਪਾ ਨਾਲ। ਰੈਨਿ—{रजनि} ਰਾਤ। ਸੇਵਸੇਵਾਭਗਤੀ। ਨੀਸਾਨੀਲੱਛਣ।੨।

ਜੰਜਾਲਮਾਇਆ ਦੇ ਮੋਹ ਦੇ ਬੰਧਨ। ਦੇਖਿਵੇਖ ਕੇ। ਨਿਹਾਲਪ੍ਰਸੰਨ, ਚੜ੍ਹਦੀ ਕਲਾ ਵਾਲੇ। ਪਰਾ ਪੂਰਬਲਾਬੜੇ ਹੀ ਪੁਰਾਣੇ, ਪਹਿਲੇ ਜਨਮਾਂ ਦਾ। ਕਰਮੁਕੀਤਾ ਹੋਇਆ ਕੰਮ, ਭਾਗ। ਬਣਿ ਆਇਆਫੱਬ ਪਿਆ। ਰਸਨਾਜੀਭ (ਨਾਲ)੩।

ਸੰਤਭਗਤੀ ਕਰਨ ਵਾਲੇ। ਪਰਵਾਣੁਕਬੂਲ। ਮਸਤਕਿਮੱਥੇ ਉਤੇ। ਨੀਸਾਣੁਨਿਸ਼ਾਨ, ਪਰਵਾਨਗੀ ਦਾ ਚਿਹਨ। ਰੇਣੁਚਰਨਧੂੜ {ਨੋਟ: ਲਫ਼ਜ਼ 'ਰੇਣੁ' ਅਤੇ 'ਰੈਣਿ' ਦਾ ਫ਼ਰਕ ਚੇਤੇਰੱਖਣਜੋਗ ਹੈ}ਕੋਇਕੋਈ ਮਨੁੱਖ। ਤਿਸ ਕੀ—{ਸੰਬੰਧਕ 'ਕੀ' ਦੇ ਕਾਰਨ ਲਫ਼ਜ਼ 'ਤਿਸੁ' ਦਾ ੁ ਉੱਡ ਗਿਆ ਹੈ}ਪਰਮਸਭ ਤੋਂ ਉੱਚੀ। ਗਤਿਆਤਮਕ ਅਵਸਥਾ।

ਅਰਥ: ਹੇ ਪ੍ਰਾਣੀ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰ। ਜਿਹੜਾ ਮਨੁੱਖ ਸਰਬ-ਵਿਆਪਕ ਪ੍ਰਭੂ ਦੀ ਅਟੱਲ ਤੇ ਅਮੁੱਕ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦੇ, (ਪਿਛਲੇ) ਕ੍ਰੋੜਾਂ ਜਨਮਾਂ ਦੇ ਕੀਤੇ ਹੋਏ ਪਾਪ ਭੀ ਨਾਸ ਹੋ ਜਾਂਦੇ ਹਨ। ਹੇ ਪ੍ਰਾਣੀ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੇ ਸੋਹਣੇ ਚਰਨ ਆ ਵੱਸਦੇ ਹਨ, ਉਸ ਦੇ ਸਰੀਰ ਤੋਂ ਵੱਡੇ ਵੱਡੇ ਵਿਕਾਰ (ਭੀ) ਸਾਰੇ ਨੱਸ ਜਾਂਦੇ ਹਨ।੧।

ਹੇ ਪ੍ਰਾਣੀ! ਗੁਰੂ-ਸੰਤ ਦੀ ਕਿਰਪਾ ਨਾਲ ਜਿਸ ਮਨੁੱਖ ਨੇ ਨਾਸ-ਰਹਿਤ ਪ੍ਰਭੂ ਦਾ ਨਾਮ ਜਪਿਆ, ਉਸ ਦੇ ਅੰਦਰੋਂ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਸਭ ਨਾਸ ਹੋ ਜਾਂਦੀ ਹੈ (ਕਿਉਂਕਿ ਉਸ ਨਾਲ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ, ਤੇ,) ਪ੍ਰਭੂ ਦੇ ਮਿਲਾਪ ਦਾ (ਵੱਡਾ) ਲੱਛਣ ਇਹ ਹੈ ਕਿ ਉਹ ਦਿਨ ਰਾਤ (ਹਰ ਵੇਲੇ) ਪ੍ਰਭੂ ਦੀ ਸੇਵਾ-ਭਗਤੀ ਕਰਦਾ ਰਹਿੰਦਾ ਹੈ।੨।

ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹਨਾਂ ਦੇ ਮਾਇਆ ਦੇ ਮੋਹ ਦੇ ਬੰਧਨ ਟੁੱਟ ਜਾਂਦੇ ਹਨ; ਗੁਰੂ ਦਾ ਦਰਸ਼ਨ ਕਰ ਕੇ ਉਹ ਸਦਾ ਚੜ੍ਹਦੀ ਕਲਾ ਵਿਚ ਰਹਿੰਦੇ ਹਨ। ਉਹਨਾਂ ਦਾ ਪੂਰਬਲੇ ਜਨਮਾਂ ਦਾ ਕੀਤਾ ਕੰਮ ਉਹਨਾਂ ਦਾ ਸਹਾਈ ਆ ਬਣਦਾ ਹੈ (ਉਹਨਾਂ ਦੇ ਪੂਰਬਲੇ ਕੀਤੇ ਚੰਗੇ ਕੰਮਾਂ ਦੇ ਸੰਸਕਾਰ ਜਾਗ ਪੈਂਦੇ ਹਨ)ਆਪਣੀ ਜੀਭ ਨਾਲ ਉਹ ਸਦਾ ਪ੍ਰਭੂ ਦੇ ਗੁਣ ਗਾਂਦੇ ਹਨ।੩।

ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ (ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਆਦਰ-ਸਤਕਾਰ ਪਾਂਦੇ ਹਨ। ਉਹਨਾਂ ਸੰਤ ਜਨਾਂ ਦੇ ਮੱਥੇ ਉਤੇ (ਨੂਰ ਚਮਕਦਾ ਹੈ, ਜੋ, ਮਾਨੋ, ਪ੍ਰਭੂ ਦਰ ਤੇ ਪ੍ਰਵਾਨਗੀ ਦਾ) ਚਿਹਨ ਹੈ। ਹੇ ਨਾਨਕ! ਇਹੋ ਜਿਹੇ ਪ੍ਰਭੂ-ਸੇਵਕ ਦੇ ਚਰਨਾਂ ਦੀ ਧੂੜ ਜੇ ਕੋਈ ਮਨੁੱਖ ਪ੍ਰਾਪਤ ਕਰ ਲਏ, ਤਾਂ ਉਸ ਦੀ ਬਹੁਤ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ।੪।੩੪।੪੬।

ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ {ਪੰਨਾ 897}

ਪਦਅਰਥ: ਜਾਈਐਜਾਣਾ ਚਾਹੀਦਾ ਹੈ। ਹਿਰਦੈਹਿਰਦੇ ਵਿਚ। ਧਰਿਧਰ ਕੇ। ਸੰਤਗੁਰੂ ਦੇ ਦਰ ਦੇ ਸਤਸੰਗੀ। ਮਸਤਕਿਮੱਥੇ ਉਤੇ। ਦੁਰਮਤਿਖੋਟੀ ਮਤਿ। ਜਾਇਦੂਰ ਹੋ ਜਾਂਦੀ ਹੈ।੧।

ਜਿਸੁ ਭੇਟਤੁਜਿਸ (ਗੁਰੂ) ਨੂੰ ਮਿਲਿਆਂ। ਸਭੁਹਰ ਥਾਂ। ਭਗਵਾਨਹੇ ਭਗਵਾਨ।੧।ਰਹਾਉ।

ਕੀਰਤਿਸੋਭਾ। ਜਪੀਐਜਪਣਾ ਚਾਹੀਦਾ ਹੈ। ਗਾਉਗਾਂਦੇ ਰਹੋ। ਸੁਰਤਿਧਿਆਨ, ਲਗਨ। ਨਿਕਟਿਨੇੜੇ। ਜਾਨੁਸਮਝ। ਸਤਿਸਦਾ ਕਾਇਮ ਰਹਿਣ ਵਾਲਾ, ਸੱਚਾ। ਮਾਨੁਮੰਨ।੨।

ਸਮਸਰਿਬਰਾਬਰ, ਇਕੋ ਜਿਹੇ। ਬਚਨੀਬਚਨਾਂ ਦੀ ਰਾਹੀਂ, ਬਚਨਾਂ ਤੇ ਤੁਰਿਆ। ਨ ਬਿਆਪੈਜ਼ੋਰ ਨਹੀਂ ਪਾ ਸਕਦਾ। ਮਨਿਮਨ ਵਿਚ। ਸਬਦਿਸ਼ਬਦ ਦੀ ਰਾਹੀਂ। ਰਾਜੇਰੱਜ ਜਾਂਦਾ ਹੈ। ਸਭਿਸਾਰੇ। ਕਾਜੇਕੱਜੇ ਜਾਂਦੇ ਹਨ।੩।

ਚਰਨੀਚਰਨਾਂ ਵਿਚ। ਜਾ ਕਾਜਿਸ (ਮਨੁੱਖ) ਦਾ। ਦਾਸ ਤਿਸੁਉਸ ਦਾਸ ਦੇ।੪।

ਅਰਥ: ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)(ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ।੧।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ)ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ।੨।

ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ। ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ)੩।

ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ। ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ। ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ।੪।੩੬।੪੭।

TOP OF PAGE

Sri Guru Granth Darpan, by Professor Sahib Singh