ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 898

ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥੨॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥ {ਪੰਨਾ 898}

ਪਦਅਰਥ: ਕਿਸੁ ਭਰਵਾਸੈ—(ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਸਹਾਰੇ? ਬਿਚਰਹਿਤੂੰ ਤੁਰਦਾ ਫਿਰਦਾ ਹੈਂ। ਭਵਨਜਗਤ (ਵਿਚ)ਮੂੜਹੇ ਮੂਰਖ! ਮੁਗਧਹੇ ਮੂਰਖ! ਸੰਗੀ—(ਅਸਲ) ਸਾਥੀ। ਗਤਿਹਾਲਤ, ਅਵਸਥਾ। ਨਹੀ ਜਾਨਹਿਤੂੰ ਨਹੀਂ ਜਾਣਦਾ। ਪੰਚਪੰਜ (ਕਾਮਾਦਿਕ)ਬਟਵਾਰੇਰਾਹਜ਼ਨ, ਡਾਕੂ। ਸੇਉਹਨਾਂ ਨੂੰ। ਮਾਨਹਿਤੂੰ ਮੰਨਦਾ ਹੈਂ।੧।

ਸੇਵਿਸੇਵਾ ਕਰ; ਮੱਲੀ ਰੱਖ। ਜਿਸੁਜਿਸ ਦੀ ਰਾਹੀਂ। ਉਧਰਹਿ—(ਸੰਸਾਰਸਮੁੰਦਰ ਤੋਂ) ਤੂੰ ਪਾਰ ਲੰਘ ਸਕੇਂ। ਮਤਿਹੇ ਮਿੱਤਰ! ਰਵੀਅਹਿਚੇਤੇ ਕਰਨੇ ਚਾਹੀਦੇ ਹਨ। ਸਾਧ ਸੰਗਿਗੁਰੂ ਦੀ ਸੰਗਤਿ ਵਿਚ।੧।ਰਹਾਉ।

ਜਨਮ ਬਿਹਾਨੋਮਨੁੱਖਾ ਜੀਵਨ ਲੰਘਦਾ ਜਾ ਰਿਹਾ ਹੈ। ਵਾਦਿਵਾਦ ਵਿਚ, ਝਗੜੇਬਖੇੜੇ ਵਿਚ। ਤ੍ਰਿਪਤਿਤਸੱਲੀ, ਰੱਜ। ਬਿਖਿਆਮਾਇਆ। ਸਾਦਿਸੁਆਦ ਵਿਚ। ਭਰਮਤਭਟਕਦਿਆਂ। ਦੁਤਰ—{दुस्तर} ਜਿਸ ਤੋਂ ਪਾਰ ਲੰਘਣਾ ਔਖਾ ਹੈ।੨।

ਕਾਮਿਕੰਮ ਵਿਚ। ਬੀਜਿਬੀਜ ਕੇ। ਤਉਤਦੋਂ। ਨਿਸਤਰੈਪਾਰ ਲੰਘਦਾ ਹੈ। ਜਉਜਦੋਂ।੩।

ਪਤਿਤਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤਪਵਿੱਤਰ। ਪ੍ਰਭਹੇ ਪ੍ਰਭੂ! ਕੀਜੈਦੇਹ। ਗਤਿਉੱਚੀ ਆਤਮਕ ਅਵਸਥਾ। ਗਹੀਫੜੀ।੪।

ਅਰਥ: ਹੇ ਮਿੱਤਰ! ਉਹ ਘਰ-ਦਰ ਮੱਲੀ ਰੱਖ, ਜਿਸ ਦੀ ਰਾਹੀਂ ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੇਂ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਆਪਣੇ ਮਨ ਦਾ ਪਿਆਰ ਜੋੜ, (ਉਥੇ ਟਿਕ ਕੇ) ਗੋਬਿੰਦ ਦੇ ਗੁਣ (ਸਦਾ) ਦਿਨ ਰਾਤ ਗਾਏ ਜਾਣੇ ਚਾਹੀਦੇ ਹਨ।੧।ਰਹਾਉ।

ਹੇ ਮੂਰਖ! (ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਸਹਾਰੇ ਤੂੰ ਜਗਤ ਵਿਚ ਤੁਰਿਆ ਫਿਰਦਾ ਹੈਂ? ਹੇ ਮੂਰਖ! (ਪ੍ਰਭੂ ਤੋਂ ਬਿਨਾ ਹੋਰ) ਤੇਰਾ ਕੌਣ ਸਾਥੀ (ਬਣ ਸਕਦਾ ਹੈ)? ਹੇ ਮੂਰਖ! ਪਰਮਾਤਮਾ (ਹੀ ਤੇਰਾ ਅਸਲ) ਸਾਥੀ ਹੈ, ਉਸ ਨਾਲ ਤੂੰ ਜਾਣ-ਪਛਾਣ ਨਹੀਂ ਬਣਾਂਦਾ। (ਇਹ ਕਾਮਾਦਿਕ) ਪੰਜ ਡਾਕੂ ਹਨ, ਇਹਨਾਂ ਨੂੰ ਤੂੰ ਆਪਣੇ ਮਿੱਤਰ ਸਮਝ ਰਿਹਾ ਹੈਂ।੧।

ਜੀਵ ਦੀ ਉਮਰ ਅਹੰਕਾਰ ਅਤੇ ਝਗੜੇ-ਬਖੇੜੇ ਵਿਚ ਗੁਜ਼ਰਦੀ ਜਾਂਦੀ ਹੈ, ਮਾਇਆ ਦੇ ਸੁਆਦ ਵਿਚ (ਇਸ ਦੀ ਕਦੇ) ਤਸੱਲੀ ਨਹੀਂ ਹੁੰਦੀ (ਕਦੇ ਰੱਜਦਾ ਹੀ ਨਹੀਂ)ਭਟਕਦਿਆਂ ਭਟਕਦਿਆਂ ਇਸ ਨੇ ਬੜਾ ਕਸ਼ਟ ਪਾਇਆ ਹੈ। ਮਾਇਆ (ਮਾਨੋ, ਇਕ ਸਮੁੰਦਰ ਹੈ, ਇਸ) ਤੋਂ ਪਾਰ ਲੰਘਣਾ ਬਹੁਤ ਔਖਾ ਹੈ। (ਪ੍ਰਭੂ ਦੇ ਨਾਮ ਤੋਂ ਬਿਨਾ) ਇਸ ਤੋਂ ਪਾਰ ਨਹੀਂ ਲੰਘਿਆ ਜਾ ਸਕਦਾ।੨।

ਜੀਵ ਸਦਾ ਉਹੀ ਕਾਰ ਕਰਦਾ ਰਹਿੰਦਾ ਹੈ ਜੋ (ਆਖ਼ਰ ਇਸ ਦੇ) ਕੰਮ ਨਹੀਂ ਆਉਂਦੀ, (ਮੰਦੇ ਕੰਮਾਂ ਦੇ ਬੀਜ) ਆਪ ਬੀਜ ਕੇ (ਫਿਰ) ਆਪ ਹੀ (ਉਹਨਾਂ ਦਾ ਦੁੱਖ-ਫਲ) ਖਾਂਦਾ ਹੈ। (ਇਸ ਬਿਪਤਾ ਵਿਚੋਂ) ਬਚਾਣ-ਜੋਗਾ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ। ਜਦੋਂ (ਪਰਮਾਤਮਾ ਦੀ) ਮਿਹਰ ਹੁੰਦੀ ਹੈ, ਤਦੋਂ ਹੀ ਇਸ ਵਿਚੋਂ ਪਾਰ ਲੰਘਦਾ ਹੈ।੩।

ਹੇ ਨਾਨਕ! (ਆਖ-) ਹੇ ਪ੍ਰਭੂ! ਤੇਰਾ ਨਾਮ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿੱਤਰ ਕਰਨ ਵਾਲਾ ਹੈ, (ਮੈਨੂੰ) ਆਪਣੇ ਸੇਵਕ ਨੂੰ (ਆਪਣਾ ਨਾਮ-) ਦਾਨ ਦੇਹ। ਹੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ, ਮਿਹਰ ਕਰ, ਮੇਰੀ ਆਤਮਕ ਅਵਸਥਾ ਉੱਚੀ ਬਣਾ।੪।੩੭।੪੮।

ਰਾਮਕਲੀ ਮਹਲਾ ੫ ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥੧॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥ {ਪੰਨਾ 898}

ਪਦਅਰਥ: ਇਹ ਲੋਕੇਇਸ ਲੋਕ ਵਿਚ, ਸੰਸਾਰ ਵਿਚ। ਭੇਟਤਮਿਲਾਪ ਹੁੰਦਾ, ਵਾਹ ਪੈਂਦਾ। ਫੁਨਿਮੁੜ। ਗਰਭਿਗਰਭ ਵਿਚ, ਜਨਮਾਂ ਦੇ ਗੇੜ ਵਿਚ। ਨਾਹੀ ਬਸੰਤਨਹੀਂ ਵੱਸਦਾ, ਨਹੀਂ ਪੈਦਾ।੧।

ਸੰਤ ਕੀਗੁਰੂ ਦੀ। ਜਾਨੀਮੈਂ ਇਉਂ ਸਮਝੀ ਹੈ। ਕਰਿਕਰ ਕੇ। ਦੀਨੋਦਿੱਤਾ। ਪੂਰਬਿ ਸੰਜੋਗਿਪੂਰਬਲੇ ਸੰਜੋਗ ਦੀ ਰਾਹੀਂ।੧।ਰਹਾਉ।

ਕੈ ਚਰਣਿਦੇ ਚਰਨ ਵਿਚ। ਧੰਨਿਮੁਬਾਰਿਕ। ਸੰਜੋਗੁਮਿਲਾਪ ਦਾ ਅਵਸਰ। ਸਭਾਗਾਭਾਗਾਂ ਵਾਲਾ। ਕਿਲਵਿਖਪਾਪ। ਸਗਲੇਸਾਰੇ।੨।

ਸਚੁਨਿਸ਼ਚਾ ਧਾਰ ਕੇ। ਪਰਾਨੀਹੇ ਪ੍ਰਾਣੀ! ਸਫਲਫਲ ਦੇਣ ਵਾਲਾ। ਦਰਸੁਦਰਸ਼ਨ। ਘਟਿਸਰੀਰ ਵਿਚ। ਘਟਿ ਘਟਿਹਰੇਕ ਸਰੀਰ ਵਿਚ। ਵੂਠਾਵੱਸਿਆ ਹੋਇਆ।੩।

ਸਭਿਸਾਰੇ। ਕਲਿਝਗੜੇ। ਕਲੇਸਦੁੱਖ। ਜਿਸ ਤੇ—{ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਜਿਸੁ' ਦਾ ੁ ਉੱਡ ਗਿਆ ਹੈ} ਜਿਸ (ਪ੍ਰਭੂ) ਤੋਂ। ਪਰਵੇਸਲੀਨਤਾ। ਆਨੂਪਜਿਸ ਵਰਗਾ ਹੋਰ ਕੋਈ ਨਹੀਂ {ਅਨਊਪ}, ਬੇਅੰਤ ਸੁੰਦਰ। ਬਖਸਿੰਦਬਖ਼ਸ਼ਸ਼ਾਂ ਕਰਨ ਵਾਲਾ।੪।

ਅਰਥ: ਹੇ ਭਾਈ! ਪੂਰਬਲੇ ਸੰਜੋਗ ਦੇ ਕਾਰਨ (ਤੈਨੂੰ ਗੁਰੂ ਦੀ ਮਿੱਤ੍ਰਤਾ) ਪ੍ਰਾਪਤ ਹੋਈ ਹੈ। (ਗੁਰੂ ਨੇ) ਕਿਰਪਾ ਕਰ ਕੇ (ਮੈਨੂੰ) ਪਰਮਾਤਮਾ ਦਾ ਨਾਮ ਦੇ ਦਿੱਤਾ ਹੈ। (ਸੋ ਹੁਣ) ਮੈਂ ਗੁਰੂ ਦੀ ਕਦਰ ਸਮਝ ਲਈ ਹੈ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਮਿੱਤ੍ਰਤਾ ਪ੍ਰਾਪਤ ਹੁੰਦੀ ਹੈ ਉਸ ਨੇ) ਇਸ ਜਗਤ ਵਿਚ (ਆਤਮਕ) ਸੁਖ ਮਾਣਿਆ, (ਪਰਲੋਕ ਵਿਚ) ਉਸ ਨੂੰ ਧਰਮਰਾਜ ਨਾਲ ਵਾਹ ਨਾਹ ਪਿਆ। ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਵਾਲਾ ਬਣਦਾ ਹੈ, ਮੁੜ ਮੁੜ ਜਨਮਾਂ ਦੇ ਗੇੜ ਵਿਚ (ਭੀ) ਨਹੀਂ ਪੈਂਦਾ।੧।

ਹੇ ਭਾਈ! ਉਹ ਸੰਜੋਗ ਮੁਬਾਰਿਕ ਸੀ, ਮੁਬਾਰਿਕ ਸੀ, ਭਾਗਾਂ ਵਾਲਾ ਸੀ, ਜਦੋਂ ਗੁਰੂ ਦੇ ਚਰਨਾਂ ਵਿਚ, ਮੇਰਾ ਚਿੱਤ ਜੁੜਿਆ ਸੀ। ਹੇ ਭਾਈ! ਗੁਰੂ ਦੀ ਚਰਨ-ਧੂੜ ਮੇਰੇ ਮੱਥੇ ਉੱਤੇ ਲੱਗੀ, ਮੇਰੇ ਸਾਰੇ ਪਾਪ ਤੇ ਦੁੱਖ ਦੂਰ ਹੋ ਗਏ।੨।

ਹੇ ਪ੍ਰਾਣੀ! (ਉਂਞ ਤਾਂ) ਪਰਮਾਤਮਾ ਦਾ ਨਾਮ ਹਰੇਕ ਹਿਰਦੇ ਵਿਚ ਵੱਸ ਰਿਹਾ ਹੈ, ਪਰ ਜਿਸ ਨੇ ਗੁਰੂ ਦਾ ਦਰਸ਼ਨ ਕਰ ਲਿਆ, ਉਸ ਨੂੰ ਇਸ ਨਾਮ ਫਲ ਦੀ ਪ੍ਰਾਪਤੀ ਹੋਈ। ਹੇ ਪ੍ਰਾਣੀ! ਜਦੋਂ ਜੀਵ ਸਰਧਾ ਧਾਰ ਕੇ ਗੁਰੂ ਦੀ ਸੇਵਾ-ਟਹਿਲ ਕਰਦੇ ਹਨ, ਤਦੋਂ ਉਹਨਾਂ ਦੇ ਮਨ ਪਵਿੱਤ੍ਰ ਹੋ ਜਾਂਦੇ ਹਨ।੩।

ਹੇ ਨਾਨਕ! (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਸਾਰੇ (ਮਾਨਸਕ) ਝਗੜੇ ਤੇ ਦੁੱਖ ਮਿਟ ਜਾਂਦੇ ਹਨ। ਜਿਸ ਪ੍ਰਭੂ ਤੋਂ ਜੀਵ ਪੈਦਾ ਹੋਏ ਹਨ ਉਸੇ ਵਿਚ ਉਹਨਾਂ ਦੀ ਲੀਨਤਾ ਹੋ ਜਾਂਦੀ ਹੈ। ਉਹ ਬਖ਼ਸ਼ਣਹਾਰ ਪੂਰਨ ਪ੍ਰਭੂ ਸੋਹਣਾ ਗੋਬਿੰਦ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।੪।੩੮।੪੯।

ਰਾਮਕਲੀ ਮਹਲਾ ੫ ॥ ਗਊ ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥ {ਪੰਨਾ 898}

ਪਦਅਰਥ: ਗਊਗਿਆਨਇੰਦ੍ਰੇ। ਕਉਨੂੰ। ਚਾਰੇਚਾਰਦਾ ਹੈ, ਵੱਸ ਵਿਚ ਰੱਖਦਾ ਹੈ। ਸਾਰਦੂਲੁਸ਼ੇਰ, ਵਿਕਾਰਾਂ ਦੇ ਭਾਰ ਹੇਠੋਂ ਨਿਕਲ ਕੇ ਬਲਵਾਨ ਹੋ ਚੁਕਾ ਮਨ। ਮੂਲੁਮੁੱਲ, ਕੀਮਤ। ਬਕਰੀਗਰੀਬੀਸੁਭਾਉ। ਹਸਤੀਹਾਥੀ, ਜੋ ਮਨ ਪਹਿਲਾਂ ਅਹੰਕਾਰੀ ਸੀ। ਨਦਰਿਮਿਹਰ ਦੀ ਨਿਗਾਹ। ਨਿਹਾਲੇਤੱਕਦਾ ਹੈ, ਵੇਖਦਾ ਹੈ।੧।

ਨਿਧਾਨਖ਼ਜ਼ਾਨਾ। ਕ੍ਰਿਪਾ ਨਿਧਾਨਹੇ ਦਇਆ ਦੇ ਖ਼ਜ਼ਾਨੇ! ਪ੍ਰਭਹੇ ਪ੍ਰਭੂ! ਬਰਨਿ ਨ ਸਾਕਉ—{ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ।੧।ਰਹਾਉ।

ਦੀਸਤ—(ਸਾਹਮਣੇ) ਦਿੱਸ ਰਿਹਾ। ਬਿਲਾਈਬਿੱਲੀ, ਮਨ ਦੀ ਤ੍ਰਿਸ਼ਨਾ। ਕਸਾਬਿਕਸਾਬ ਨੇ, ਕਸਾਈ ਨੇ, ਨਿਰਦਈ ਮਨ ਨੇ। ਸਟਿ ਪਾਈਹੱਥੋਂ ਸੁੱਟ ਦਿੱਤੀ ਹੈ। ਕਰਣਹਾਰ ਪ੍ਰਭੁਸਭ ਤਰ੍ਹਾਂ ਦੀ ਸਮਰੱਥਾ ਰੱਖਣ ਵਾਲਾ ਪ੍ਰਭੂ। ਹਿਰਦੈਹਿਰਦੇ ਵਿਚ। ਵੂਠਾਆ ਵੱਸਿਆ। ਫਾਥੀਫਸੀ ਹੋਈ।੨।

ਕਾਸਟਕਾਠ। ਹਰੇ ਚਲੂਲਚੁਹਚੁਹ ਕਰਦੇ ਹਰੇ। ਊਚੈ ਥਲਿਉੱਚੇ ਥਲ ਵਿਚ, ਅਹੰਕਾਰੇ ਹੋਏ ਮਨ ਵਿਚ। ਅਨੂਪਸੁੰਦਰ, ਬੇਮਿਸਾਲ। ਅਗਨਿਅੱਗ, ਤ੍ਰਿਸ਼ਨਾ ਦੀ ਅੱਗ। ਨਿਵਾਰਿਦੂਰ ਕਰ ਦਿੱਤੀ। ਸੇਵਸੇਵਾ।੩।

ਅਕਿਰਤਘਣ—{कृतध्न} ਕੀਤੇ ਉਪਕਾਰ ਨੂੰ ਭੁਲਾਣ ਵਾਲਾ, ਨਾਸ਼ੁਕਰਾ। ਉਧਾਰੁਪਾਰਉਤਾਰਾ। ਦਇਆਰੁਦਇਆਲ। ਸਹਾਈਮਦਦਗਾਰ। ਨਾਨਕਹੇ ਨਾਨਕ!

ਅਰਥ: ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਤੇਰੇ ਅਨੇਕਾਂ ਗੁਣ ਹਨ, ਮੈਂ (ਸਾਰੇ) ਬਿਆਨ ਨਹੀਂ ਕਰ ਸਕਦਾ।੧।ਰਹਾਉ।

(ਹੇ ਭਾਈ! ਦੁਨੀਆ ਦੇ ਧਨ-ਪਦਾਰਥ ਦੇ ਕਾਰਨ ਮਨੁੱਖ ਦਾ ਮਨ ਆਮ ਤੌਰ ਤੇ ਅਹੰਕਾਰ ਨਾਲ ਹਾਥੀ ਬਣਿਆ ਰਹਿੰਦਾ ਹੈ, ਪਰ) ਜਦੋਂ ਪਿਆਰਾ ਪ੍ਰਭੂ ਮਿਹਰ ਦੀ ਨਿਗਾਹ ਨਾਲ ਤੱਕਦਾ ਹੈ ਤਾਂ (ਪਹਿਲਾਂ ਅਹੰਕਾਰੀ) ਹਾਥੀ (ਮਨ) ਬੱਕਰੀ (ਵਾਲੇ ਗਰੀਬੀ ਸੁਭਾਉ) ਨੂੰ (ਆਪਣੇ ਅੰਦਰ) ਸੰਭਾਲਦਾ ਹੈ। (ਪ੍ਰਭੂ ਦੀ ਕਿਰਪਾ ਨਾਲ ਵਿਕਾਰਾਂ ਦੀ ਮਾਰ ਤੋਂ ਬਚ ਕੇ) ਸ਼ੇਰ (ਹੋਇਆ ਮਨ) ਗਿਆਨ-ਇੰਦ੍ਰਿਆਂ ਨੂੰ ਆਪਣੇ ਵੱਸ ਵਿਚ ਰੱਖਣ ਲੱਗ ਪੈਂਦਾ ਹੈ। (ਵਿਕਾਰਾਂ ਵਿਚ ਫਸਿਆ ਜੀਵ ਪਹਿਲਾਂ) ਕੌਡੀ (ਸਮਾਨ ਤੁੱਛ ਹਸਤੀ ਵਾਲਾ ਹੋ ਗਿਆ ਸੀ, ਹੁਣ ਉਸ) ਦਾ ਮੁੱਲ (ਮਾਨੋ) ਲੱਖਾਂ ਰੁਪਏ ਹੋ ਗਿਆ।੧।

(ਹੇ ਭਾਈ! ਜਦੋਂ ਆਪਣਾ ਪ੍ਰਭੂ ਮਿਹਰ ਦੀ ਨਜ਼ਰ ਨਾਲ ਵੇਖਦਾ ਹੈ ਤਾਂ) ਬਿੱਲੀ ਦਿੱਸ ਰਿਹਾ ਮਾਸ ਨਹੀਂ ਖਾਂਦੀ (ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ, ਮਨ ਮਾਇਕ ਪਦਾਰਥਾਂ ਵਲ ਨਹੀਂ ਤੱਕਦਾ)ਪ੍ਰਭੂ (ਦੀ ਕਿਰਪਾ ਨਾਲ) ਵੱਡੇ ਕਸਾਈ (ਨਿਰਦਈ ਮਨ) ਨੇ ਆਪਣੇ ਹੱਥੋਂ ਛੁਰੀ ਸੁੱਟ ਦਿੱਤੀ (ਨਿਰਦਇਤਾ ਦਾ ਸੁਭਾਉ ਤਿਆਗ ਦਿੱਤਾ। ਸਭ ਕੁਝ ਕਰ ਸਕਣ ਵਾਲਾ ਪ੍ਰਭੂ ਜਦੋਂ (ਆਪਣੀ ਕਿਰਪਾ ਨਾਲ ਜੀਵ ਦੇ) ਹਿਰਦੇ ਵਿਚ ਆ ਵੱਸਿਆ, ਤਦੋਂ (ਮਾਇਆ ਦੇ ਮੋਹ ਦੇ ਜਾਲ ਵਿਚ) ਫਸੀ ਹੋਈ (ਜੀਵ-) ਮੱਛੀ ਦਾ (ਮਾਇਆ ਦੇ ਮੋਹ ਦਾ) ਜਾਲ ਟੁੱਟ ਗਿਆ।੨।

(ਜਦੋਂ ਮਿਹਰ ਹੋਈ ਤਾਂ) ਸੁੱਕੇ ਹੋਏ ਕਾਠ ਚੁਹ-ਚੁਹ ਕਰਦੇ ਹਰੇ ਹੋ ਗਏ (ਮਨ ਦਾ ਰੁੱਖਾਪਨ ਦੂਰ ਹੋ ਕੇ ਜੀਵ ਦੇ ਅੰਦਰ ਦਇਆ ਪੈਦਾ ਹੋ ਗਈ), ਉੱਚੇ ਟਿੱਬੇ ਉੱਤੇ ਸੋਹਣੇ ਕੌਲ-ਫੁੱਲ ਖਿੜ ਪਏ (ਜਿਸ ਆਕੜੇ ਹੋਏ ਮਨ ਉਤੇ ਪਹਿਲਾਂ ਹਰਿ-ਨਾਮ ਦੀ ਵਰਖਾ ਦਾ ਕੋਈ ਅਸਰ ਨਹੀਂ ਸੀ ਹੁੰਦਾ, ਹੁਣ ਉਹ ਖਿੜ ਪਿਆ)ਪਿਆਰੇ ਸਤਿਗੁਰੂ ਨੇ ਤ੍ਰਿਸ਼ਨਾ ਦੀ ਅੱਗ ਦੂਰ ਕਰ ਦਿੱਤੀ, ਸੇਵਕ ਨੂੰ ਆਪਣੀ ਸੇਵਾ ਵਿਚ ਜੋੜ ਲਿਆ।੩।

ਹੇ ਭਾਈ! ਮੇਰਾ ਪ੍ਰਭੂ ਸਦਾ ਦਇਆ ਦਾ ਘਰ ਹੈ, ਉਹ ਨਾ-ਸ਼ੁਕਰਿਆਂ ਦਾ ਪਾਰ-ਉਤਾਰਾ ਕਰਦਾ ਹੈ। ਹੇ ਨਾਨਕ! (ਆਖ-) ਪ੍ਰਭੂ ਆਪਣੇ ਸੰਤਾਂ ਦਾ ਸਦਾ ਮਦਦਗਾਰ ਹੁੰਦਾ ਹੈ, ਸੰਤ ਜਨ ਸਦਾ ਉਸ ਦੇ ਸੋਹਣੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ।੪।੩੯।੫੦।

TOP OF PAGE

Sri Guru Granth Darpan, by Professor Sahib Singh